Thu, Oct 24, 2024
Whatsapp

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਹਵਾਲੇ ਕਰਕੇ ਧਾਰਾ 295 ਤਹਿਤ ਪਰਚਾ ਦਰਜ ਕਰਵਾਇਆ ਹੈ।

Reported by:  PTC News Desk  Edited by:  Dhalwinder Sandhu -- June 22nd 2024 04:23 PM
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਬੇਅਦਬੀ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ


ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਕਿ ਉਹ ਅਜਿਹੀਆਂ ਤਾਕਤਾਂ ਦੀ ਨਿਸ਼ਾਨਦੇਹੀ ਕਰੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਿਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ ਨਹੀਂ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਵੀ ਸਰਕਾਰਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਵਾਸਤੇ ਆਖਿਆ।

ਧਾਰਾ 295 ਤਹਿਤ ਪਰਚਾ ਦਰਜ

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅਧਿਕਾਰੀਆਂ ਦੀ ਟੀਮ ਗੁਰਦੁਆਰਾ ਸਾਹਿਬ ਵਿਖੇ ਭੇਜੀ ਗਈ, ਜਿਨ੍ਹਾਂ ਨੇ ਦੋਸ਼ੀ ਵਿਅਕਤੀ ਕਰਮਜੀਤ ਸਿੰਘ ਵਾਸੀ ਝਬਾਲ ਨੂੰ ਪੁਲਿਸ ਹਵਾਲੇ ਕਰਕੇ ਥਾਣਾ ਝਬਾਲ ਅੰਦਰ ਧਾਰਾ 295 ਤਹਿਤ ਪਰਚਾ ਦਰਜ ਕਰਵਾ ਦਿੱਤਾ ਹੈ।

ਇਹ ਵੀ ਪੜ੍ਹੋ: ਤਰਨ ਤਾਰਨ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਪਾੜੇ ਗੁਟਕਾ ਸਾਹਿਬ ਦੇ ਅੰਗ

- PTC NEWS

Top News view more...

Latest News view more...

PTC NETWORK