Sri Muktsar Sahib ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਪੰਜਾਬ ਸਰਕਾਰ ਵੱਲੋਂ ਥਾਂ -ਥਾਂ ਕੀਤੀ ਨਾਕਾਬੰਦੀ 'ਤੇ ਚੁੱਕੇ ਸਵਾਲ
Sri Muktsar Sahib News : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਨਾਏ ਜਾਂਦੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ।
ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਭਾਈ ਮਹਾਂ ਸਿੰਘ ਅਤੇ ਮਾਤਾ ਭਾਗ ਕੌਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਅੱਜ ਦੇ ਜੁਗ ਚ ਪ੍ਰਤੱਖ ਨੂੰ ਛੱਡ ਸੋਸ਼ਲ ਮੀਡੀਆ 'ਤੇ ਜ਼ਿਆਦਾ ਵਿਸਵਾਸ ਕਰਨਾ ਗਲਤ ਰੁਝਾਨ ਚੱਲ ਰਿਹਾ ਹੈ। ਸਾਨੂੰ ਗੁਰੂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਂ ਥਾਂ ਕੀਤੀ ਨਾਕਾਬੰਦੀ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਹੈ। ਇਸ ਤਰਾਂ ਸੰਗਤ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ। 328 ਸਰੂਪਾਂ ਦੇ ਮਾਮਲੇ 'ਚ ਐਸ ਆਈ ਟੀ ਨੂੰ ਸਹਿਯੋਗ ਦੇਵਾਗੇ। ਗਿਆਨੀ ਹਰਪ੍ਰੀਤ ਸਿੰਘ ਜੀ ਕੋਲ ਐਸਆਈਟੀ ਦੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਸਤਿਕਾਰਯੋਗ ਨੇ।
ਸ੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼
- PTC NEWS