Sat, May 30, 2026
Whatsapp

SGPC Flood Relief : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ

SGPC Flood Relief : ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ ਹੈ। ਇਸ ਨਾਜ਼ੁਕ ਸਮੇਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ।

Reported by:  PTC News Desk  Edited by:  KRISHAN KUMAR SHARMA -- September 09th 2025 04:41 PM -- Updated: September 09th 2025 04:44 PM
SGPC Flood Relief : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ

SGPC Flood Relief : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ

SGPC Flood Relief : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਸੇਵਾਵਾਂ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਤੱਕ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਲੋੜਵੰਦਾਂ ਦੀ ਮੱਦਦ ਵਿਚ ਕੋਈ ਢਿੱਲ ਨਾ ਰੱਖੀ ਜਾਵੇ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ ਹੈ। ਇਸ ਨਾਜ਼ੁਕ ਸਮੇਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ। ਜਿਥੇ ਪੀੜਤ ਲੋਕਾਂ ਤੱਕ ਰੋਜ਼ਮਰਾ ਦਾ ਸਮਾਨ ਭੇਜਿਆ ਜਾ ਰਿਹਾ ਹੈ, ਉਥੇ ਸੰਗਤਾਂ ਦੀ ਮੰਗ ਅਨੁਸਾਰ ਡੀਜ਼ਲ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਇਲਾਕਿਆਂ ਅੰਦਰ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਤੌਰ ’ਤੇ ਸਪਰੇਅ ਮਸ਼ੀਨਾਂ ਨਾਲ ਦਿਵਾਈ ਦਾ ਛਿੜਕਾ ਕੀਤਾ ਜਾ ਰਿਹਾ ਹੈ।  ਇਸ ਦੇ ਨਾਲ ਮੈਡੀਕਲ ਟੀਮਾਂ ਵੀ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਹ ਰਾਹਤ ਕਾਰਜ ਉਨੀ ਦੇਰ ਤੱਕ ਜਾਰੀ ਰੱਖੇਗੀ, ਜਿੰਨਾ ਚਿਰ ਤੱਕ ਹਾਲਾਤ ਆਮ ਨਹੀਂ ਹੋ ਜਾਂਦੇ। 


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਂਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਵਟਾਂਦਰਾ ਕਰਕੇ ਇਕ ਢੁੱਕਵੀਂ ਵਿਉਂਤਬੰਦੀ ਕੀਤੀ ਜਾਵੇਗੀ, ਤਾਂ ਜੋ ਪਾਣੀ ਸੁਕਣ ਬਾਅਦ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸੇਵਾਵਾਂ ਵਿਧੀਵਤ ਤਰੀਕੇ ਨਾਲ ਕੀਤੀਆਂ ਜਾ ਸਕਣ ਅਤੇ ਬਹੁਤ ਜ਼ਿਆਦਾ ਮਾਰ ਝੱਲਣ ਵਾਲੇ ਲੋਕਾਂ ਦੀ ਮੱਦਦ ਕੀਤੀ ਜਾ ਸਕੇ। 

ਇਸੇ ਦੌਰਾਨ ਬਾਬਾ ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਦਿਵਾਈਆਂ ਸੌਂਪੀਆਂ ਅਤੇ ਨਗਦ ਰਾਸ਼ੀ ਵੀ ਜਮਾਂ ਕਰਵਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਕਾਹਲੋਂ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਪਰਮਜੀਤ ਸਿੰਘ ਖਾਲਸਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK