Sat, Aug 29, 2026
Whatsapp

ਨੇਪਾਲ ਹੜ੍ਹਾਂ ਦੇ ਮੱਦੇਨਜ਼ਰ SGPC ਦਾ ਵੱਡਾ ਉਪਰਾਲਾ, ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭੇਜਿਆ ਜਾਵੇਗਾ ਵਫ਼ਦ

SGPC on Nepal Floods : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।

Reported by:  PTC News Desk  Edited by:  KRISHAN KUMAR SHARMA -- August 29th 2026 09:39 PM -- Updated: August 29th 2026 09:55 PM
ਨੇਪਾਲ ਹੜ੍ਹਾਂ ਦੇ ਮੱਦੇਨਜ਼ਰ SGPC ਦਾ ਵੱਡਾ ਉਪਰਾਲਾ, ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭੇਜਿਆ ਜਾਵੇਗਾ ਵਫ਼ਦ

ਨੇਪਾਲ ਹੜ੍ਹਾਂ ਦੇ ਮੱਦੇਨਜ਼ਰ SGPC ਦਾ ਵੱਡਾ ਉਪਰਾਲਾ, ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਭੇਜਿਆ ਜਾਵੇਗਾ ਵਫ਼ਦ

SGPC on Nepal Floods : ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਨੂੰ ਭੇਜਿਆ ਜਾ ਰਿਹਾ ਹੈ।

ਔਖੀ ਘੜੀ 'ਚ ਲੋਕਾਂ ਦੀ ਸੇਵਾ ਹੀ ਮਾਨਵਤਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ। ਅਜਿਹੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ।

ਇਹ ਵੀ ਪੜ੍ਹੋ...ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ਼ ਮਾਨ ਸਰਕਾਰ ਦਾ ਵੱਡਾ ਐਕਸ਼ਨ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

ਇਹ ਵੀ ਪੜ੍ਹੋ...ਸੋਸ਼ਲ ਮੀਡੀਆ ਸਨਸਨੀ ਮੇਜਰ ਰਿਸ਼ਭ ਸਿੰਘ ਸੰਬਿਆਲ ਨੇ ਲਈ ਸੇਵਾਮੁਕਤੀ ! ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕਿਹਾ ਜਾਂਦਾ ਸੀ ਪਰਛਾਵਾਂ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK