Sun, Jun 11, 2023
Whatsapp

SGPC: ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

'ਆਪਰੇਸ਼ਨ ਅੰਮ੍ਰਿਤਪਾਲ' ਦੌਰਾਨ ਹੋਈਆਂ ਨੌਜਵਾਨਾਂ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ।

Written by  Ramandeep Kaur -- March 31st 2023 11:25 AM -- Updated: April 01st 2023 11:06 AM
SGPC: ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

SGPC: ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

SGPC: 'ਆਪਰੇਸ਼ਨ ਅੰਮ੍ਰਿਤਪਾਲ' ਦੌਰਾਨ ਹੋਈਆਂ ਨੌਜਵਾਨਾਂ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਕੱਢਿਆ ਜਾ ਰਿਹ ਹੈ। ਜਿਸਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਹੋ ਚੁੱਕੀ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਲਿਖਿਆ ਇਕ ਮੰਗ ਪੱਤਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ 'ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਪ੍ਰਚਾਰਕ ਸ਼ਾਮਲ ਹੋਏ। ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤ ਲਈ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।


ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿੱਚ ਧਰਨਾ ਦਿੱਤਾ। ਇੱਥੋਂ ਸ਼੍ਰੋਮਣੀ ਕਮੇਟੀ ਦੇ 5 ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੰਗ ਪੱਤਰ 'ਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜਵਾਨਾਂ ’ਤੇ ਲਗਾਇਆ ਗਿਆ ਐੱਨ. ਐੱਸ. ਏ. ਹਟਾਉਣ ਦੀ ਮੰਗ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: Punjab Cabinet Meeting: ਅੱਜ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਸਰਕਾਰ ਨਹੀਂ ਲੈ ਸਕੇਗੀ ਨਵੇਂ ਫੈਸਲੇ

- PTC NEWS

adv-img

Top News view more...

Latest News view more...