Mon, Dec 8, 2025
Whatsapp

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

SGPC Supervisor Iqbal Singh : ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ ਤੇ ਸਕੱਤਰ ਪ੍ਰਤਾਪ ਸਿੰਘ ਨੇ ਸੁਪਰਵਾਈਜ਼ਰ ਇਕਬਾਲ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ।

Reported by:  PTC News Desk  Edited by:  KRISHAN KUMAR SHARMA -- December 04th 2025 04:50 PM
ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

SGPC Supervisor Iqbal Singh : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ-85 ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਇਕਬਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸਤਬੀਰ ਸਿੰਘ ਧਾਮੀ ਤੇ ਸਕੱਤਰ ਪ੍ਰਤਾਪ ਸਿੰਘ ਨੇ ਸੁਪਰਵਾਈਜ਼ਰ ਇਕਬਾਲ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।


ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਇੰਚਾਰਜ ਮੇਜਰ ਸਿੰਘ, ਗੁਰਮੇਜ ਸਿੰਘ, ਸਿਮਰਜੀਤ ਸਿੰਘ ਕੰਗ, ਜਗਦੀਸ਼ ਸਿੰਘ ਬੁੱਟਰ, ਜਗਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਅਤੇ ਇਕਬਾਲ ਸਿੰਘ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK