Mon, Mar 9, 2026
Whatsapp

Gurudwara Amb Sahib ਮਾਮਲੇ 'ਚ SGPC ਦਾ ਵੱਡਾ ਐਕਸ਼ਨ, ਸ਼੍ਰੋਮਣੀ ਕਮੇਟੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

ਮੁਹਾਲੀ ਦੇ Gurudwara Amb Sahib ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

Reported by:  PTC News Desk  Edited by:  KRISHAN KUMAR SHARMA -- March 09th 2026 06:25 PM -- Updated: March 09th 2026 06:34 PM
Gurudwara Amb Sahib ਮਾਮਲੇ 'ਚ SGPC ਦਾ ਵੱਡਾ ਐਕਸ਼ਨ, ਸ਼੍ਰੋਮਣੀ ਕਮੇਟੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

Gurudwara Amb Sahib ਮਾਮਲੇ 'ਚ SGPC ਦਾ ਵੱਡਾ ਐਕਸ਼ਨ, ਸ਼੍ਰੋਮਣੀ ਕਮੇਟੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

ਮੁਹਾਲੀ ਦੇ Gurudwara Amb Sahib ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਕਾਰਵਾਈ ਮਾਮਲੇ 'ਚ ਗਠਿਤ ਕੀਤੀ ਸਬ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਹੈ।

ਕੀ ਸੀ ਪੂਰਾ ਮਾਮਲਾ ?


ਦੱਸ ਦਈਏ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਸ ਮਾਮਲੇ 'ਚ ਐਸਜੀਪੀਸੀ ਵੱਲੋਂ ਸ਼ੁਰੂ ਤੋਂ ਹੀ ਸਖਤੀ ਵਿਖਾਈ ਗਈ ਅਤੇ ਐਡਵੋਕੇਟ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਕੀਤਾ ਸੀ। ਨਾਲ ਹੀ ਕਿਹਾ ਸੀ ਕਿ ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਾਂਚ ਲਈ ਗਠਿਤ ਕੀਤੀ ਗਈ ਸੀ 5 ਮੈਂਬਰੀ ਕਮੇਟੀ

ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਸੀ।

ਇਸ ਕਮੇਟੀ ਵੱਲੋਂ ਹੁਣ ਰਿਪੋਰਟ ਦਿੱਤੀ ਗਈ ਸੀ, ਜਿਸ ਦੇ ਆਧਾਰ 'ਤੇ ਅੱਜ ਐਡਵਕੇਟ ਧਾਮੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕੀਤਾ ਹੈ।

- PTC NEWS

Top News view more...

Latest News view more...

PTC NETWORK
PTC NETWORK