Amritsar News : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਵੇਗਾ ਵਫ਼ਦ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਕੋਆਰਡੀਨੇਟਰ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਓਐਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਗਠਤ ਕੀਤਾ ਗਿਆ ਵਫ਼ਦ ਜਲਦ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਜ ਪਿਆਰੇ ਸਾਹਿਬਾਨ ਗੱਲਬਾਤ ਕਰੇਗਾ।
- PTC NEWS