Tue, Oct 27, 2026
Whatsapp

ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, SGPC ਨੇ ਪਾਕਿ ਤੇ ਭਾਰਤ ਸਰਕਾਰ ਨੂੰ ਕੀਤੀ ਅਪੀਲ

Visa for Sikh Pilgrims : SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ਾ ਕੋਟੇ ਵਿੱਚ ਵੱਡਾ ਵਾਧਾ ਕੀਤਾ ਜਾਵੇ।

Reported by:  PTC News Desk  Edited by:  KRISHAN KUMAR SHARMA -- October 27th 2026 01:33 PM -- Updated: October 27th 2026 01:35 PM
ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, SGPC ਨੇ ਪਾਕਿ ਤੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, SGPC ਨੇ ਪਾਕਿ ਤੇ ਭਾਰਤ ਸਰਕਾਰ ਨੂੰ ਕੀਤੀ ਅਪੀਲ

Visa for Sikh Pilgrims : 1947 ਦੀ ਵੰਡ ਵੇਲੇ ਦੇਸ਼ ਦੇ ਅਨੇਕਾਂ ਇਤਿਹਾਸਕ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ ਸਨ, ਜਿਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਚਿਰੋਕਣੀ ਅਤੇ ਤੜਫ਼ ਭਰੀ ਇੱਛਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ਾ ਕੋਟੇ ਵਿੱਚ ਵੱਡਾ ਵਾਧਾ ਕੀਤਾ ਜਾਵੇ।  

ਇਹ ਵੀ ਪੜ੍ਹੋ... 9 ਹਾਈ ਪ੍ਰੋਫਾਈਲ ਕਤਲਾਂ ਦੀਆਂ ਕਹਾਣੀਆਂ

ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਤੋਂ ਥੋੜ੍ਹੀ ਗਿਣਤੀ ਵਿੱਚ ਯਾਨੀ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪਹੁੰਚਿਆ ਹੈ, ਜਿਨ੍ਹਾਂ ਨੇ ਇਥੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਹੈ। ਸ. ਕਾਹਲਵਾਂ ਨੇ ਇਨ੍ਹਾਂ ਸਾਰੇ ਸ਼ਰਧਾਲੂਆਂ ਦਾ ਜੀ ਆਇਆਂ ਨੂੰ ਆਖਦਿਆਂ

ਜੱਥਾ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਭਰਾਵਾਂ ਵਾਲਾ ਪਿਆਰ ਬਣਿਆ ਰਹੇਗਾ।  

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਲਗਭਗ 7,500 ਪਾਸਪੋਰਟਾਂ ਦੀ ਮੰਗ ਭੇਜੀ ਗਈ ਸੀ, ਪਰ ਸਰਕਾਰ ਵੱਲੋਂ ਸਿਰਫ਼ 1,800 ਦੀ ਗਿਣਤੀ ਹੀ ਮਨਜ਼ੂਰ ਕੀਤੀ ਗਈ ਹੈ। ਕਰਤਾਰਪੁਰ ਸਾਹਿਬ ਦਾ ਲਾਂਘਾ ਲੰਬੇ ਸਮੇਂ ਤੋਂ ਪ੍ਰਭਾਵਿਤ ਹੋਣ ਕਾਰਨ ਸੰਗਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਜਿਵੇਂ ਭਾਰਤ ਵੱਲੋਂ ਸਿੱਖਾਂ ਨੂੰ ਵੀਜ਼ੇ ਦਿੱਤੇ ਜਾਂਦੇ ਹਨ, ਉਸੇ ਤਰ੍ਹਾਂ ਪਾਕਿਸਤਾਨ ਵੱਲੋਂ ਵੀ ਉੱਥੋਂ ਦੇ ਗੁਰਸਿੱਖ ਭਰਾਵਾਂ ਨੂੰ ਵੱਧ ਤੋਂ ਵੱਧ ਵੀਜ਼ੇ ਦੇ ਕੇ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦਾ ਸੁਭਾਗ ਮੌਕਾ ਦਿੱਤਾ ਜਾਵੇ।  

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਮੁੱਖ ਅਧਿਕਾਰੀ ਅਤੇ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਬਾਹਰੋਂ ਆਏ ਸਮੂਹ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਮਾਨ-ਸਨਮਾਨ ਕੀਤਾ।

ਇਹ ਵੀ ਪੜ੍ਹੋ...Weather News: ਪੰਜਾਬ 'ਚ 2 ਦਿਨ ਮੀਂਹ ਦਾ ਅਲਰਟ, ਸਵੇਰ ਅਤੇ ਸ਼ਾਮ ਦੇ ਸਮੇਂ ਵਧੀ ਠੰਢ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK