Wed, May 8, 2024
Whatsapp

SGPC ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕਰੇਗੀ ਦਸਤਖ਼ਤ ਮੁਹਿੰਮ

Written by  Pardeep Singh -- November 30th 2022 01:47 PM
SGPC ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕਰੇਗੀ ਦਸਤਖ਼ਤ ਮੁਹਿੰਮ

SGPC ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕਰੇਗੀ ਦਸਤਖ਼ਤ ਮੁਹਿੰਮ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ। ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ। ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ। ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜੀਟਲ ਰੂਪ ਵਿਚ ਸੰਭਾਲਣ ਦਾ ਕਾਰਜ ਵੀ ਕੀਤਾ ਜਾਵੇਗਾ।


- PTC NEWS

Top News view more...

Latest News view more...