SGPC ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ
Sri Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਜਾਰੀ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਈ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਜ਼ਮਾਂ 'ਤੇ ਵਿਭਾਗੀ ਕਾਰਵਾਈ ਕੀਤੀ ਗਈ ਸੀ। ਹੁਣ ਹੋਏ ਤਾਜ਼ਾ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਅਗਲੀ ਕਾਰਵਾਈ ਕਰੇਗੀ, ਜਿਸ ਸਬੰਧੀ ਸਿੱਟ ਵੱਲੋਂ ਸੰਪਰਕ ਕੀਤੇ ਜਾਣ 'ਤੇ ਆਦੇਸ਼ ਦੀ ਭਾਵਨਾ ਅਨੁਸਾਰ ਕਾਰਜ ਕੀਤਾ ਜਾਵੇਗਾ।
- PTC NEWS