Sun, Dec 14, 2025
Whatsapp

Amritsar News : SGPC ਦੀ ਅੰਤਰਿਗ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਈ। ਇਸ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਈ ਗੰਭੀਰ ਮੁੱਦਿਆਂ ਉੱਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਮੇਤ 5-6 ਅਹਿਮ ਮਸਲਿਆਂ 'ਤੇ ਵਿਚਾਰ ਕਰਕੇ ਫੈਸਲੇ ਲਏ ਗਏ ਹਨ

Reported by:  PTC News Desk  Edited by:  Shanker Badra -- July 28th 2025 04:13 PM
Amritsar News : SGPC ਦੀ ਅੰਤਰਿਗ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ

Amritsar News : SGPC ਦੀ ਅੰਤਰਿਗ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਈ। ਇਸ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਈ ਗੰਭੀਰ ਮੁੱਦਿਆਂ ਉੱਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਮੇਤ 5-6 ਅਹਿਮ ਮਸਲਿਆਂ 'ਤੇ ਵਿਚਾਰ ਕਰਕੇ ਫੈਸਲੇ ਲਏ ਗਏ ਹਨ। 

ਐਡਵੋਕੇਟ ਧਾਮੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਜਾਂ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਸਬੰਧੀ ਐਲਾਨ ਅਤੇ ਨੋਟੀਫਿਕੇਸ਼ਨ ਤਾਂ ਜਾਰੀ ਹੋਏ ਸਨ ਪਰ ਅਜੇ ਤੱਕ ਉਨ੍ਹਾਂ ਉੱਤੇ ਕੋਈ ਅਮਲ ਨਹੀਂ ਕੀਤਾ ਗਿਆ। SGPC ਨੇ ਮੁੜ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਮੌਕੇ ਇਹ ਵਾਅਦੇ ਪੂਰੇ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।


ਅੰਤਰਿਗ ਕਮੇਟੀ ਨੇ ਰਾਜਸਥਾਨ ‘ਚ ਸਿੱਖ ਵਿਦਿਆਰਥਣ ਨੂੰ ਕਕਾਰ ਪਹਿਨਣ ਕਰਕੇ ਜੁਡੀਸ਼ਰੀ ਦੇ ਪੇਪਰ ਤੋਂ ਰੋਕਣ ਦੀ ਨਿਖੇਧੀ ਕਰਦਿਆਂ ਸਖਤ ਨੋਟਿਸ ਲਿਆ ਹੈ। SGPC ਵੱਲੋਂ ਰਾਜਸਥਾਨ ਸਰਕਾਰ ਨੂੰ ਇਸ ਮਾਮਲੇ 'ਚ ਈਮੇਲ ਰਾਹੀਂ ਸ਼ਿਕਾਇਤ ਭੇਜਣ ਦਾ ਐਲਾਨ ਕੀਤਾ ਗਿਆ ਹੈ। SGPC ਮੁਖੀ ਨੇ ਕਿਹਾ ਕਿ ਇਹ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਸਿੱਖ ਨੌਜਵਾਨਾਂ ਨਾਲ ਹੋ ਰਹੇ ਭੇਦਭਾਵ ਨੂੰ SGPC ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਪ੍ਰਧਾਨ ਧਾਮੀ ਨੇ ਸੂਬਾ ਸਰਕਾਰ ਵੱਲੋਂ ਸ੍ਰੀਨਗਰ ਵਿੱਚ ਮਰਿਆਦਾ ਦੀ ਉਲੰਘਣਾ ਦੀ ਨਿਖੇਧੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ, ਜੋ ਮਰਿਆਦਾ ਦੀ ਉਲੰਘਣਾ ਕਰ ਰਹੇ ਹਨ। 

ਇਸ ਦੇ ਨਾਲ ਹੀ SGPC ਵੱਲੋਂ ਇੱਕ ਅਹੰਮ ਫੈਸਲਾ ਲਿਆ ਗਿਆ ਕਿ ਹੁਣ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸ੍ਰੀ ਦਰਬਾਰ ਸਾਹਿਬ ਤੋਂ ਰੋਜ਼ਾਨਾ ਲੰਗਰ ਭੇਜਿਆ ਜਾਵੇਗਾ। ਇਹ ਫੈਸਲਾ ਸੇਵਾ ਦੇ ਮੂਲ ਉਦੇਸ਼ ਨੂੰ ਪ੍ਰਗਟਾਉਂਦਾ ਹੈ। SGPC ਵੱਲੋਂ ਕਰਤਾਰਪੁਰ ਲਾਂਘੇ ਦੀ ਪ੍ਰੀਕ੍ਰਿਆ ਨੂੰ ਸੌਖਾ ਬਣਾਉਣ, 20 ਡਾਲਰ ਦੀ ਫੀਸ ਖਤਮ ਕਰਨ ਅਤੇ ਪਾਸਪੋਰਟ ਦੀ ਥਾਂ ਆਧਾਰ ਕਾਰਡ ਨੂੰ ਪਛਾਣ ਪੱਤਰ ਵਜੋਂ ਮੰਨਣ ਦੀ ਮੰਗ ਕੀਤੀ ਗਈ। ਇਹ ਮੰਗ ਸਿੱਖ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ।

ਫਤਹਿਗੜ੍ਹ ਸਾਹਿਬ ਵਿਖੇ SGPC ਵੱਲੋਂ ਜਥੇਦਾਰ ਗਿਆਨੀ ਜਗਤਾਰ ਸਿੰਘ ਟੌਹੜਾ ਦੇ ਨਾਮ 'ਤੇ ਇੱਕ ਅਕੈਡਮੀ ਸਥਾਪਤ ਕੀਤੀ ਗਈ ਹੈ, ਜਿਥੇ ਸਿੱਖ ਬੱਚਿਆਂ ਨੂੰ UPSC ਅਤੇ ਹੋਰ ਮੁੱਖ ਟੈਸਟਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ। ਇਸ ਸਾਲ 1200 ਬੱਚਿਆਂ ਵਿੱਚੋਂ 600 ਚੁਣੇ ਗਏ ਹਨ ,ਜੋ ਅਕੈਡਮੀ 'ਚ ਤਿਆਰੀ ਕਰ ਰਹੇ ਹਨ। ਸ੍ਰੀ ਹਜੂਰ ਸਾਹਿਬ ਵੱਲੋਂ ਮੰਗ ਕੀਤੇ ਜਾਣ ਉਪਰੰਤ SGPC ਵੱਲੋਂ ਉੱਥੇ 200 ਸਰੂਪ ਭੇਜਣ ਦੀ ਵੀ ਪੱਕੀ ਗੱਲ ਕੀਤੀ ਗਈ। 

ਨਾਲ ਹੀ ਦੇਸ਼ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਗਮਾਂ ਦੇ ਸੱਦੇ ਪੱਤਰ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ "ਆਮ ਆਦਮੀ ਪਾਰਟੀ" ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕਣ ਦੀ ਵੀ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੋ ਪਾਰਟੀ ਸ਼ਤਾਬਦੀ ਮਨਾਉਣ ਵਿੱਚ ਸ਼ਾਮਲ ਹੋ ਰਹੀ ਹੈ, ਉਹੀ ਰਿਹਾਈ ਰੋਕਣ ਵਿੱਚ ਰੁਕਾਵਟ ਬਣ ਰਹੀ ਹੈ। ਇਸ ਮੌਕੇ SGPC ਨੇ ਇੱਕ ਹੋਰ ਗੰਭੀਰ ਮੁੱਦਾ ਵੀ ਚੁੱਕਿਆ ਕਿ SGPC ਅਹੁਦੇਦਾਰਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲ ਰਹੀਆਂ ਹਨ। ਧਾਮੀ ਨੇ ਦੱਸਿਆ ਕਿ ਹੁਣ ਤੱਕ 12 ਤੋਂ ਵੱਧ ਈਮੇਲਾਂ ਮਿਲ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। 

- PTC NEWS

Top News view more...

Latest News view more...

PTC NETWORK
PTC NETWORK