Tue, Dec 9, 2025
Whatsapp

Sri Guru Tegh Bahadur Sahib Ji ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ

ਤਰਨ ਤਾਰਨ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਸਨ।

Reported by:  PTC News Desk  Edited by:  Aarti -- November 06th 2025 04:59 PM
Sri Guru Tegh Bahadur Sahib Ji ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ

Sri Guru Tegh Bahadur Sahib Ji ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ

Sri Guru Tegh Bahadur Sahib Ji : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਅੰਮ੍ਰਿਤਸਰ ਲਈ ਰਵਾਨਾ ਹੋਇਆ।

ਤਰਨ ਤਾਰਨ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਸਨ।


ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਅਹਿਮ ਮਹੱਤਤਾ ਰੱਖਦੇ ਹਨ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹਰ ਸਿੱਖ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਪ੍ਰੇਰਨਾ ਵੀ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ  ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬੀਬੀ ਹਰਜਿੰਦਰ ਕੌਰ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ, ਅਕਾਲੀ ਆਗੂ ਇਕਬਾਲ ਸਿੰਘ ਸੰਧੂ, ਓਐਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ  ਗੁਰਿੰਦਰ ਸਿੰਘ ਮਥਰੇਵਾਲ,  ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ  ਬਲਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੈਨੇਜਰ  ਹਰਜਿੰਦਰ ਸਿੰਘ ਪੱਟੀ, ਬਾਬਾ ਹੀਰਾ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਹਰਵਿੰਦਰ ਸਿੰਘ, ਬਾਬਾ ਜਸਪਾਲ ਸਿੰਘ, ਬਾਬਾ ਵੀਰ ਸਿੰਘ, ਬਾਬਾ ਰਜਿੰਧਰਪਾਲ ਸਿੰਘ, ਜਥੇਦਾਰ ਲਾਭ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਦਵਿੰਦਰ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਦਿਲਬਾਗ ਸਿੰਘ ਸਭਰਾ, ਭਾਈ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : Fatehgarh Sahib News : ਪਤਨੀ 'ਤੇ ਮਾੜੀ ਨਿਗ੍ਹਾ ਰੱਖਣ ਦੇ ਸ਼ੱਕ 'ਚ ਪੁੱਤ ਨੇ ਕੀਤਾ ਪਿਓ ਦਾ ਕਤਲ , ਮਗਰੋਂ ਭਾਖੜਾ 'ਚ ਸੁੱਟੀ ਪਿਓ ਦੀ ਲਾਸ਼

- PTC NEWS

Top News view more...

Latest News view more...

PTC NETWORK
PTC NETWORK