Fri, Nov 14, 2025
Whatsapp

Amritsar News : ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ 'ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ

Reported by:  PTC News Desk  Edited by:  Shanker Badra -- October 11th 2025 03:17 PM
Amritsar News : ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ 'ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ  : ਐਡਵੋਕੇਟ ਧਾਮੀ

Amritsar News : ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ 'ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੰਬਈ ਦੀਆਂ ਸੰਗਤਾਂ ਅੰਦਰ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਨੂੰ ਬਿਆਨ ਕਰਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਅੰਦਰ ਏਕਤਾ ਇਤਫਾਕ ਨੂੰ ਮਜਬੂਤ ਕਰਨ ਦੇ ਨਾਲ ਨਾਲ ਸਿੱਖੀ ਦੀਆਂ ਕਦਰਾਂ ਕੀਮਤਾਂ ਅਤੇ ਇਤਿਹਾਸ ਨਾਲ ਜੋੜ੍ਹਨ ਦਾ ਮੌਕਾ ਹਨ ਅਤੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਨ੍ਹਾਂ ਵਿੱਚ ਭਾਗੀ ਬਣਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ। ਉਨ੍ਹਾਂ ਸ਼ਹੀਦੀ ਨਗਰ ਕੀਰਤਨ ਪ੍ਰਤੀ ਮੁੰਬਈ ਦੀਆਂ ਸੰਗਤਾਂ ਦੇ ਉਤਸਾਹ ਬਾਰੇ ਕਿਹਾ ਕਿ ਦੇਸ਼ ਦੇ ਮਹਾਂਨਗਰਾਂ ਵਿੱਚ ਸਿੱਖੀ ਦਾ ਬੋਲਬਾਲਾ ਵੱਡੇ ਅਰਥ ਰੱਖਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।


ਐਡਵੋਕੇਟ ਧਾਮੀ ਨੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀ ਬਹੁਤ ਪੁਰਾਣੀ ਸਿੱਖਿਆ ਸੰਸਥਾ ਹੈ, ਜਿਸ ਨੂੰ ਸਾਡੇ ਪੁਰਖਿਆਂ ਨੇ ਸਿਰਜਿਆ ਸੀ। ਇਹ ਸੰਸਥਾ ਸ. ਗੁਰਿੰਦਰ ਸਿੰਘ ਬਾਵਾ ਦੀ ਅਗਵਾਈ ਹੇਠ ਸਫ਼ਲਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਇਸ ਕਾਲਜ ਨੂੰ ਯੂਨੀਵਰਸਿਟੀ ਬਣਾਉਣ ਲਈ ਯਤਨ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੰਬਈ ਵਿੱਚ ਨਗਰ ਕੀਰਤਨ ਲਈ ਕੀਤੇ ਪ੍ਰਬੰਧਾਂ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਦੇ ਨਾਲ ਨਾਲ ਸ. ਜਸਬੀਰ ਸਿੰਘ ਧਾਮ ਤੇ ਸ. ਰਾਮ ਸਿੰਘ ਮੁਬੰਈ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਸ ਸ਼ਹੀਦੀ ਨਗਰ ਕੀਰਤਨ ਨੇ ਸਮੁੱਚੇ ਦੇਸ਼ ਅੰਦਰ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਦੇਸ਼ ਨੂੰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹਮੇਸ਼ਾ ਯਾਦ ਰੱਖਿਆ ਜਾਵੇਗਾ।  ਜਥੇਦਾਰ ਗੜਗੱਜ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਅਦਾਲਤ ਵੱਲੋਂ ਆਏ ਫੈਸਲੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਹਜੂਰੀ ਸਿੱਖਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪੰਜੇ ਤਖਤ ਪੰਥ ਦੇ ਹਨ ਅਤੇ ਇਨ੍ਹਾਂ ਦੇ ਪ੍ਰਬੰਧਾਂ ਵਿਚ ਕਿਸੇ ਨੂੰ ਵੀ ਦਖ਼ਲ ਅੰਦਾਜੀ ਦਾ ਹੱਕ ਨਹੀਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਮੁੰਬਈ ਦੀਆਂ ਸੰਗਤਾਂ ਦੇ ਸੱਦੇ ਤੇ ਪੰਜ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਪੁੱਜੀਆਂ ਹਨ ਇਸੇ ਤਰ੍ਹਾਂ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਸਮੇਂ ਸਮੁੱਚਾ ਪੰਥ ਇਕੱਠਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।  ਰਵਾਨਗੀ ਸਮੇਂ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਵੀ ਦਿੱਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਗੁਰਪ੍ਰੀਤ ਸਿੰਘ ਝੱਬਰ, ਅਮਰਜੀਤ ਸਿੰਘ ਬੰਡਾਲਾ, .ਮਰਜੀਤ ਸਿੰਘ ਭਲਾਈਪੁਰ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਦਿਆਲ ਸਿੰਘ,   ਜਸਬੀਰ ਸਿੰਘ ਧਾਮ, ਰਾਮ ਸਿੰਘ ਮੁੰਬਈ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਇੰਚਾਰਜ ਮਲਕੀਤ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਪ੍ਰਭਜੋਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੁਖਜੀਤ ਸਿੰਘ ਘਣੱਈਆ, ਹਰਮੀਤ ਸਿੰਘ ਸਲੂਜਾ, ਰਵਿੰਦਰ ਸਿੰਘ, ਪਰਮਜੋਤ ਸਿੰਘ, ਬੀਬੀ ਪਰਵਿੰਦਰ ਕੌਰ, ਬੀਬੀ ਜਸਬੀਰ ਕੌਰ ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK