Sun, Dec 7, 2025
Whatsapp

Amritsar News : ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ ਹੋਇਆ

Reported by:  PTC News Desk  Edited by:  Shanker Badra -- November 12th 2025 04:21 PM
Amritsar News : ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

Amritsar News : ਸ਼ਹੀਦੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਲਈ ਰਵਾਨਾ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸਕੂਲੀ ਬੱਚਿਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਜੋਗਾ ਸਿੰਘ ਤਰਨਾ ਦਲ ਵਾਲਿਆਂ ਵੱਲੋਂ ਬਾਬਾ ਬਲਕਾਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਬਾਜਵਾ, ਰਾਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਦੇ ਵਧੀਕ ਮੈਨੇਜਰ ਬਲਜੀਤ ਸਿੰਘ, ਮੀਤ ਮੈਨੇਜਰ ਸੁਖਵਿੰਦਰ ਸਿੰਘ ਬੁਤਾਲਾ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਕਾਰ ਸੇਵਾ ਸਰਹਾਲੀ ਤੋਂ ਬਾਬਾ ਬੱਬੂ ਜੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਤੇ ਮੈਨੇਜਰ ਸ. ਮੋਹਨ ਸਿੰਘ ਕੰਗ,  ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਹਰਪ੍ਰੀਤ ਸਿੰਘ ਵਡਾਲਾ, ਭਾਈ ਹਰਪ੍ਰੀਤ ਸਿੰਘ ਜੰਡਿਆਲਾ, ਭਾਈ ਕਵਲਜੀਤ ਸਿੰਘ ਗਗੜੇਵਾਲ, ਭਾਈ ਦਿਲਬਾਗ ਸਿੰਘ ਕਾਲੇਕੇ, ਸਾਬਕਾ ਪ੍ਰਚਾਰਕ ਭਾਈ ਜਸਪਾਲ ਸਿੰਘ  ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK