Sat, Dec 13, 2025
Whatsapp

Sri Guru Tegh Bahadur Sahib Ji : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਟੀ.ਪੀ. ਨਗਰ ਕੋਰਬਾ ਤੋਂ ਸੰਭਲਪੁਰ ਉੜੀਸਾ ਲਈ ਰਵਾਨਾ

Sri Guru Tegh Bahadur Sahib Ji : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਟੀ.ਪੀ. ਨਗਰ ਕੋਰਬਾ ਤੋਂ ਗੁਰਦੁਆਰਾ ਸਾਹਿਬ ਮੋਦੀਪਾੜਾ ਸੰਭਲਪੁਰ ਉੜੀਸਾ ਲਈ ਰਵਾਨਾ ਹੋਇਆ

Reported by:  PTC News Desk  Edited by:  Shanker Badra -- September 19th 2025 09:12 PM
Sri Guru Tegh Bahadur Sahib Ji : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਟੀ.ਪੀ. ਨਗਰ ਕੋਰਬਾ ਤੋਂ ਸੰਭਲਪੁਰ ਉੜੀਸਾ ਲਈ ਰਵਾਨਾ

Sri Guru Tegh Bahadur Sahib Ji : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਟੀ.ਪੀ. ਨਗਰ ਕੋਰਬਾ ਤੋਂ ਸੰਭਲਪੁਰ ਉੜੀਸਾ ਲਈ ਰਵਾਨਾ

Sri Guru Tegh Bahadur Sahib Ji : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਟੀ.ਪੀ. ਨਗਰ ਕੋਰਬਾ ਤੋਂ ਗੁਰਦੁਆਰਾ ਸਾਹਿਬ ਮੋਦੀਪਾੜਾ ਸੰਭਲਪੁਰ ਉੜੀਸਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।


ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਤੇ ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸੁਰਜੀਤ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਢਾਡੀ ਭਾਈ ਲੱਖਾ ਸਿੰਘ, ਪ੍ਰਚਾਰਕ ਭਾਈ ਕੁਲਦੀਪ ਸਿੰਘ ਤੇ ਭਾਈ ਗੁਰਪਿੰਦਰ ਸਿੰਘ, ਗੁਰਦੁਆਰਾ ਕਮੇਟੀ ਕੋਰਬਾ ਦੇ ਪ੍ਰਧਾਨ ਸ. ਜਤਿੰਦਰ ਸਿੰਘ, ਸਕੱਤਰ ਸ. ਪਰਮਜੀਤ ਸਿੰਘ, ਸ. ਜਸਬੀਰ ਸਿੰਘ, ਦਵਿੰਦਰ ਸਿੰਘ, ਅੰਮ੍ਰਿਤ ਸਿੰਘ, ਗ੍ਰੰਥੀ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਸਤਵਿੰਦਰ ਸਿੰਘ ਸੰਧੂ ਸਮੇਤ ਸੰਗਤਾਂ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK