Tue, Nov 24, 2026
Whatsapp

Sri Guru Tegh Bahadur Sahib : ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ

Reported by:  PTC News Desk  Edited by:  Shanker Badra -- October 04th 2025 06:55 PM
Sri Guru Tegh Bahadur Sahib : ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Sri Guru Tegh Bahadur Sahib : ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਅੱਜ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਪੰਥਕ ਸ਼ਖਸੀਅਤਾਂ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ ਤੌਰ ਤੇ ਪਹੁੰਚੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 335 ਸਾਲਾ ਸ਼ਤਾਬਦੀ ਸਬੰਧੀ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਕੀਤੇ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK