ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ 'ਸੀਸ ਮਾਰਗ ਯਾਤਰਾ' ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
Sheesh Marg Yatra : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋਈ ਸੀਸ ਮਾਰਗ ਯਾਤਰਾ ਪੜਾਅਦਾਰ ਪੜਾਅ ਹੁੰਦੀ ਹੋਈ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਲਈ ਰਵਾਨਾ ਹੋਈ ਹੈ।
ਅੱਜ ਸਵੇਰੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੰਮ੍ਰਿਤ ਵੇਲੇ ਭੋਗ ਪਾਏ ਗਏ। ਉਪਰੰਤ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕਾਂ ਵੱਲੋਂ ਕਥਾ ਕੀਤੀ ਗਈ ਅਤੇ ਫਿਰ ਇਹ ਸੀਸ ਮਾਰਗ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਈ।
ਇਸ ਦੌਰਾਨ ਵੱਡੀ ਗਿਣਤੀ 'ਚੋਂ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਵੱਖ -ਵੱਖ ਨਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ,ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਵੀ ਪੰਥਕ ਸ਼ਹੀਦਾਂ ਨਗਰ ਕੀਰਤਨ ਵਿੱਚ ਸ਼ਾਮਿਲ ਸਨ।
- PTC NEWS