Shehnaaz Gill Bridal Look: ਬ੍ਰਾਈਡਲ ਲੁੱਕ 'ਚ ਨਜ਼ਰ ਆਈ ਸ਼ਹਿਨਾਜ਼ ਗਿੱਲ; ਪ੍ਰਸ਼ੰਸਕਾਂ ਨੇ ਕੀਤੀ ਤਾਰੀਫ, ਤੁਸੀਂ ਵੀ ਦੇਖੋ ਤਸਵੀਰਾਂ
Shehnaaz Gill Bridal Look: ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਆਪਣੇ ਕਰੀਅਰ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ। ਕਦੇ ਆਪਣੇ ਯੂ-ਟਿਊਬ ਸ਼ੋਅ ਰਾਹੀਂ ਅਤੇ ਕਦੇ ਆਪਣੀ ਮਿਊਜ਼ਿਕ ਐਲਬਮ ਰਾਹੀਂ ਉਹ ਚਰਚਾ ‘ਚ ਬਣੀ ਰਹਿੰਦੀ ਹੈ। ਹੁਣ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ‘ਚ ਉਹ ਲਾੜੀ ਬਣੀ ਹੋਈ ਨਜ਼ਰ ਆ ਰਹੀ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਵੀ ਸਾਂਝੀਆਂ ਕੀਤੀਆਂ ਹਨ।
ਸ਼ਹਿਨਾਜ਼ ਗਿੱਲ ਵੱਲੋਂ ਸਾਂਝੀਆਂ ਕੀਤੀ ਗਈ ਤਸਵੀਰਾਂ ਅਤੇ ਵੀਡੀਓ ‘ਚ ਉਹ ਲਾਲ ਰੰਗ ਦੇ ਪਹਿਰਾਵੇ 'ਚ ਦਰਸ਼ਕਾਂ ਨੂੰ ਆਕਰਸ਼ਿਤ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ ਗਿੱਲ ਨੇ ਲਿਖਿਆ ਕਿ ਮੈਂ ਆਪਣੇ ਆਪ ਨੂੰ ਬਹੁਤ ਪਿਆਰ ਕਰਦੀ ਹਾਂ। ਸ਼ਹਿਨਾਜ਼ ਗਿੱਲ ਦੇ ਇਸ ਦੁਲਹਨ ਅਵਤਾਰ ਨੂੰ ਦੇਖ ਕੇ ਸਿਧਾਰਥ ਸ਼ੁਕਲਾ ਦੇ ਪ੍ਰਸ਼ੰਸਕਾਂ ਨੇ ਕਾਫੀ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਨੇ ਐਤਵਾਰ ਨੂੰ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਤੋਂ ਤਾਜ਼ਾ ਵੀਡੀਓ ਸਾਂਝਾ ਕੀਤਾ। ਇਸ ਵੀਡੀਓ 'ਚ ਉਹ ਲਾਲ ਰੰਗ ਦੀ ਜੋੜਾ, ਹੱਥਾਂ 'ਤੇ ਗਹਿਣੇ ਅਤੇ ਮਹਿੰਦੀ ਪਾਈ ਨਜ਼ਰ ਆ ਰਹੀ ਹੈ। ਇਸ ਲੁੱਕ 'ਚ ਉਹ ਕਾਫੀ ਕਿਊਟ ਅਤੇ ਖੂਬਸੂਰਤ ਲੱਗ ਰਹੀ ਹੈ। ਇਹੀ ਕਾਰਨ ਹੈ ਕਿ ਉਸ ਦੇ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਖੈਰ ਸ਼ਹਿਨਾਜ਼ ਗਿੱਲ ਦਾ ਇਹ ਪ੍ਰੋਜੈਕਟ ਕਿਸ ਲਈ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਨਾ ਹੀ ਸ਼ਹਿਨਾਜ਼ ਗਿੱਲ ਨੇ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: Anmol Kwatra: ਅਨਮੋਲ ਕਵਾਤਰਾ ਨੇ ਜਾਨ ਜੋਖ਼ਮ 'ਚ ਪਾ ਹੜ੍ਹ ਪੀੜਤਾਂ ਦੀ ਇੰਝ ਕੀਤੀ ਮਦਦ, ਦੇਖੋ ਵੀਡੀਓ
- PTC NEWS