Shiromani Akali Dal ਵੱਲੋਂ AAP ’ਤੇ ਧੱਕੇਸ਼ਾਹੀ ਦੇ ਇਲਜ਼ਾਮ; ਕਿਹਾ- ਸਰਕਾਰ ਨੂੰ ਖੁਸ਼ ਕਰਨ ਲਈ ਕੁਝ ਅਫਸਰ ਵਰਦੀ ਦੀ ਕਰ ਰਹੇ ਦੁਰਵਰਤੋਂ
Shiromani Akali Dal News : ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਲਈ ਵੋਟਿੰਗ ਅੱਜ 11 ਨਵੰਬਰ ਨੂੰ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਵੇਰੇ 9 ਵਜੇ ਤੱਕ 11 ਫੀਸਦ ਵੋਟਿੰਗ ਹੋ ਚੁੱਕੀ ਸੀ, 11 ਵਜੇ ਤੱਕ 23.35 ਫੀਸਦ ਅਤੇ ਦੁਪਹਿਰ 1 ਵਜੇ ਤੱਕ 36.06 ਫੀਸਦ ਵੋਟਿੰਗ ਹੋਈ ਹੈ। ਦੱਸ ਦਈਏ ਕਿ ਸ਼ਾਮ 6 ਵਜੇ ਤੱਕ ਵੋਟ ਫੀਸਦ ਹੋਰ ਵੱਧਣ ਦਾ ਅਨੁਮਾਨ ਹੈ।
ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਐਸਐਚਓ 'ਤੇ ਲੋਕਾਂ ਨੂੰ ਧੱਕਾ ਦੇਣ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਐਸਐਚਓ ਸਰਕਾਰ ਦੇ ਇਸ਼ਾਰੇ 'ਤੇ ਅਜਿਹਾ ਕਰ ਰਿਹਾ ਸੀ। ਇੱਕ ਏਐਸਆਈ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਸਾਡੇ ਬੂਥਾਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਸਾਂਝਾ ਕੀਤਾ ਗਿਆ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਬੂਥ ਕੈਪਚਰਿੰਗ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਸਰਕਾਰ ਨੂੰ ਖੁਸ਼ ਕਰਨ ਦੇ ਲਈ ਕੁਝ ਅਫਸਰ ਵਰਦੀ ਦੀ ਦੁਰਵਰਤੋਂ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵੱਖ ਵੱਖ ਪੋਲਿੰਗ ਬੂਥਾਂ ਤੋਂ ਧੱਕੇਸ਼ਾਹੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਾਲੀ ਵਰਕਰਾਂ ’ਤੇ ਝੂਠੇ ਪਰਚਿਆਂ ਖਿਲਾਫ ਚੋਣ ਕਮਿਸ਼ਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਡੀਜੀਪੀ ਨੂੰ ਪੱਤਰ ਰਾਹੀਂ ਪਰਚਿਆਂ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਵੋਟਿੰਗ ਸਬੰਧੀ ਸਾਰੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇਗਾ।
ਇਹ ਵੀ ਪੜ੍ਹੋ : Tarn Taran Bypoll 2025 Live Updates : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਸ਼ਾਮ 3 ਵਜੇ ਤੱਕ 47.48 % ਹੋਈ ਵੋਟਿੰਗ
- PTC NEWS