Sun, Jun 4, 2023
Whatsapp

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਮਿਲਕੇ ਲੜੇਗਾ ਜਲੰਧਰ ਜ਼ਿਮਨੀ ਚੋਣ-ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਜਲੰਧਰ ਜ਼ਿਮਣੀ ਚੋਣ ਨੂੰ ਲੈ ਕੇ ਚਰਚਾ ਹੋਈ ਉਸਦੇ ਹੀ ਦੂਜੇ ਪਾਸੇ ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਵੀ ਲੈ ਕੇ ਚਰਚਾ ਕੀਤੀ ਗਈ।

Written by  Aarti -- April 08th 2023 07:38 PM
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਮਿਲਕੇ ਲੜੇਗਾ ਜਲੰਧਰ ਜ਼ਿਮਨੀ ਚੋਣ-ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਮਿਲਕੇ ਲੜੇਗਾ ਜਲੰਧਰ ਜ਼ਿਮਨੀ ਚੋਣ-ਸੁਖਬੀਰ ਸਿੰਘ ਬਾਦਲ

ਰਮਨਦੀਪ (ਜਲੰਧਰ, 8 ਅਪ੍ਰੈਲ):  ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਿੱਥੇ ਜਲੰਧਰ ਜ਼ਿਮਣੀ ਚੋਣ ਨੂੰ ਲੈ ਕੇ ਚਰਚਾ ਹੋਈ ਉਸਦੇ ਹੀ ਦੂਜੇ ਪਾਸੇ ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਵੀ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। 

ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਸਪਾ ਗਠਜੋੜ ਮਿਲ ਕੇ ਚੋਣ ਲੜੇਗਾ। ਨਾਲ ਹੀ ਜਲੰਧਰ ਜ਼ਿਮਨੀ ਚੋਣ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ।


ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਫਸਰਾਂ ਨੂੰ 33 ਫੀਸਦ ਤੋਂ ਵੱਧ ਨੁਕਸਾਨ ਨਾ ਵਿਖਾਉਣ ਦੇ ਹੁਕਮ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਸਰਕਾਰ ਕਿਸਾਨ ਨਾਲ ਧੋਖਾ ਕਰ ਰਹੀ ਹੈ। 

ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈਦਫਤਰੀ  ਸਮਾਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਫੈਸਲਾ ਇਸ ਕਰ ਕੇ ਲਿਆ ਗਿਆ ਹੈ ਕਿਉਂਕਿ ਆਪ ਸਰਕਾਰ ਗਰਮੀਆਂ ਦੇ ਮਹੀਨੇ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਰਾਹੀਂ ਇਹ ਐਲਾਨ ਕਰ ਦਿੱਤਾਹੈ  ਕਿ ਪੰਜਾਬੀ ਵੱਡੇ ਬਿਜਲੀ ਕੱਟਾਂ ਵਾਸਤੇ ਤਿਆਰ ਰਹਿਣ। ਉਹਨਾਂ ਕਿਹਾ ਕਿ ਝੋਨੇ ਦੀ ਲੁਆਈ ਵੀ ਖਤਰੇ ਵਿਚ ਪੈ ਗਈ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਉਲਟ ਪਿਛਲੀ ਅਕਾਲੀ ਦਲ ਦੀ ਸਰਕਾਰ ਵਿਚ ਨਾ ਸਿਰਫ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਬਲਕਿ ਕਿਸਾਨਾਂ, ਇੰਡਸਟਰੀ ਤੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀਗਈ।  ਉਹਨਾਂ ਕਿਹਾ ਕਿ ਇਕ ਅਯੋਗ ਮੁੱਖ ਮੰਤਰੀ ਕਾਰਨ ਇਸ ਸਭ ਵਿਚ ਵਿਘਨ ਪੈ ਗਿਆਹੈ  ਕਿਉਂਕਿ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਆਸਾਮ ਲਿਆਉਣ ਤੇ ਲਿਜਾਣ ਵਿਚ ਰੁੱਝੇ ਹਨ ਤੇ ਉਹਨਾਂ ਕੋਲ ਪੰਜਾਬੀਆਂ ਦੀ ਭਲਾਈ ਵਾਸਤੇ ਕੋਈ ਸਮਾਂ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਜਿਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ, ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ  ਨਾ ਦੇਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਹੋਰ ਵੀ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਫਸਲਾਂ ਦੇ ਖਰਾਬੇ ਲਈ 33 ਫੀਸਦੀ ਤੋਂ ਵੱਧ ਮੁਆਵਜ਼ਾ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ। 

ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿਚ ਕਿਸਾਨਾਂ ਨਾਲ ਵਧੀਕੀ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਆਪ ਸਰਕਾਰ ਜਿਹੜੇ ਕਿਸਾਨਾਂ ਦੀ ਫਸਲ ਭਾਰੀ ਬਰਸਾਤਾਂ, ਗੜ੍ਹੇਮਾਰੀ ਤੇ ਤੇਜ਼ ਰਫਤਾਰ ਹਵਾਵਾਂ ਕਾਰਨ ਤਬਾਹ ਹੋਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।

ਇਹ ਵੀ ਪੜ੍ਹੋ: Sangrur Three Laborers: ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਪਿੰਡ ਨਮੋਲ ’ਚ ਹੋਈਆਂ 3 ਮੌਤਾਂ

- PTC NEWS

adv-img

Top News view more...

Latest News view more...