ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਸਰਕਾਰ ਤੇ ਇਲੈਕਸ਼ਨ ਕਮਿਸ਼ਨ ਵੱਲੋਂ ਨਗਰ ਨਿਗਮ (ਕਾਰਪੋਰੇਸ਼ਨ) ਦੀਆਂ ਚੋਣਾਂ ਕਰਵਾਏ ਜਾਣ ਦੀ ਨਿੰਦਿਆ ਕੀਤੀ ਹੈ।
ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ੍ਹ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਲਿਖਤੀ ਤੌਰ ਤੇ ਸਰਕਾਰ ਤੱਕ ਪਹੁੰਚ ਕੀਤੀ ਗਈ ਸੀ। ਕਿ ਕਾਰਪੋਰੇਸ਼ਨ ਦੀਆਂ ਚੋਣਾਂ ਸ਼ਹੀਦੀ ਜੋੜ ਮੇਲ ਉਪਰੰਤ ਕਰਵਾਈਆਂ ਜਾਣ।
ਉਹਨਾਂ ਕਿਹਾ ਕਿ ਹੁਣ ਵੀ ਅਪੀਲ ਕੀਤੀ ਜਾਂਦੀ ਹੈ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਤਰੀਕ ਅੱਗੇ ਪਾਈ ਜਾਵੇ ਜਨਵਰੀ ਦੇ ਮਹੀਨੇ ਵਿੱਚ ਕਰਵਾਈਆਂ ਜਾਣ।
ਦੱਸ ਦਈਏ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਅਤੇ ਕੁਝ ਵਾਰਡਾਂ ਵਿੱਚ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ। ਵੋਟਿੰਗ 21 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 12 ਦਸੰਬਰ ਹੈ। 14 ਦਸੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਨਗਰ ਨਿਗਮ ਚੋਣਾਂ ਵਿੱਚ ਈਵੀਐਮ ਰਾਹੀਂ ਵੋਟਿੰਗ ਹੋਵੇਗੀ।
- PTC NEWS