ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਸੀਟਾਂ ਦੇ ਇੰਚਾਰਜਾਂ ਦਾ ਐਲਾਨ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਸੀਟਾਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਤੋਂ ਬਿਕਰਮ ਸਿੰਘ ਮਜੀਠੀਆ, ਜਲੰਧਰ ਤੋਂ ਡਾ. ਸੁਖਵਿੰਦਰ ਸੁੱਖੀ, ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਤੋਂ ਜਨਮੇਜਾ ਸਿੰਘ ਸੇਖੋ, ਫਰੀਦਕੋਟ ਤੋਂ ਸਿਕੰਦਰ ਸਿੰਘ ਮਲੂਕਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਅਤੇ ਲੁਧਿਆਣਾ (ਸ਼ਹਿਰੀ) ਤੋਂ ਐਨ ਕੇ ਸ਼ਰਮਾ ਅਤੇ ਤੀਰਥ ਸਿੰਘ ਮਹਲਾ (ਦਿਹਾਤੀ) ਲਗਾਏ ਗਏ ਹਨ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ।
SAD President S Sukhbir S Badal has announced incharges for different Parliament constituencies for campaigning & and coordination. They are:
Amritsar - Anil Joshi
Gurdaspur - Gulzar Singh Ranike
Khadoor Sahib - Bikram Singh Majithia
Jalandhar - Dr Sukhwinder Sukhi
Anandpur… — Dr Daljit S Cheema (@drcheemasad) September 10, 2023
- PTC NEWS