Shiromani Akali Dal ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ; ਕਿਹਾ- ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਜਾਵੇ ਆਗਿਆ
Shiromani Akali Dal News : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਸਿੱਖ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਾ ਦੇਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜਰੀ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੀ ਐਡਵਾਇਜ਼ਰੀ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਦੇ ਚੱਲਦੇ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਖ ਜਥੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਇਜ਼ਾਜਤ ਦੇਣੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਐਡਵਾਇਜਰੀ ਨਾਲ ਸਿੱਖ ਭਾਵਨਾ ਨੂੰ ਕਾਫੀ ਠੇਸ ਪਹੁੰਚਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵੰਬਰ 2025 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਆਗਿਆ ਦਿੱਤੀ ਜਾਵੇ। ਜਥਾ ਨਾ ਭੇਜਣ ਸਬੰਧੀ ਗ੍ਰਹਿ ਵਿਭਾਗ ਦੀ ਐਡਵਾਇਜ਼ਰੀ ਨਾਲ ਸੰਗਤ ਦੇ ਭਾਵਨਾ ਨੂੰ ਠੇਸ ਪਹੁੰਚੀ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਵੇ, ਜਿਵੇਂ ਖੇਡਾਂ ਮੁੜ ਸ਼ੁਰੂ ਹੋਈਆਂ ਹਨ।
ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ।
ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਸੁਰੱਖਿਆ ਖ਼ਤਰਾ ਵਧ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਗੁਆਂਢੀ ਦੇਸ਼ ਵਿੱਚ ਸ਼ਰਧਾਲੂਆਂ ਨੂੰ ਭੇਜਣਾ ਉਚਿਤ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Rahul Gandhi Punjab Visit : ਪੰਜਾਬ ਦੀ ਫੇਰੀ ’ਤੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ; ਪੰਜਾਬ ਪਹੁੰਚੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
- PTC NEWS