Bathinda News : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਨੇ ਬਠਿੰਡਾ ਸਰਕਲ ਪ੍ਰਧਾਨਾਂ ਦਾ ਕੀਤਾ ਐਲਾਨ
Shiromani Akali Dal: ਸ਼੍ਰੋਮਣੀ ਅਕਾਲੀ ਦਲ ਆਪਣੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਿਹਾ ਹੈ। ਜਿਸ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ਼ਹਿਰੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਗੋਲਡੀ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਵੱਲੋਂ 15 ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਜਥੇਬੰਦੀਆਂ ਤੇ ਕੋਰ ਕਮੇਟੀ ਵੱਲੋਂ ਇਕ ਮਤਾ ਪਾ ਕੇ ਹੜ੍ਹ ਪੀੜਤਾਂ ਦੀ ਲਗਾਤਾਰ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਸੂਚੀ ਅਨੁਸਾਰ ਸ਼ਹਿਰ ਦੇ ਸਰਕਲ ਨੰਬਰ 1 ਤੋਂ ਨੈਬ ਸਿੰਘ ਬਰਾੜ ਵਾਸੀ ਆਦਰਸ਼ ਨਗਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸਰਕਲ ਨੰਬਰ 2 ਤੋਂ ਇਕਬਾਲ ਸਿੰਘ ਮਿਠੜੀ ਵਾਸੀ ਟੀਚਰ ਕਲੋਨੀ ਨੂੰ ਪ੍ਰਧਾਨ ਬਣਾਇਆ ਗਿਆ ਹੈ। ਇਸ ਤਰ੍ਹਾਂ ਹੀ ਸਰਕਲ ਨੰਬਰ 3 ਤੋਂ ਬਲਵਿੰਦਰ ਸਿੰਘ ਸਿੱਧੂ ਵਾਸੀ ਅਜੀਤ ਰੋਡ, ਸਰਕਲ ਨੰਬਰ 4 ਤੋਂ ਪਰਮਪਾਲ ਸਿੰਘ ਸਿੱਧੂ ਵਾਸੀ ਭਾਗੂ ਰੋਡ, ਸਰਕਲ ਨੰਬਰ 5 ਤੋਂ ਕਰਮਯੋਗ ਸਿੰਘ ਮਾਨ ਵਾਸੀ ਹਰਪਾਲ ਨਗਰ ਬਠਿੰਡਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਸੂਚੀ ਅਨੁਸਾਰ ਸਰਕਲ ਨੰਬਰ 6 ਤੋਂ ਪ੍ਰੇਮ ਕੁਮਾਰ ਗਰਗ ਵਾਸੀ ਪੁਖਰਾਜ ਕਲੋਨੀ, ਸਰਕਲ ਨੰਬਰ 7 ਤੋਂ ਹਰਤਾਰ ਸਿੰਘ ਸੰਧੂ ਵਾਸੀ ਮਹਿਣਾ ਚੌਂਕ, ਸਰਕਲ ਨੰਬਰ 8 ਤੋਂ ਪ੍ਰੀਤਪਾਲ ਸਿੰਘ ਵਾਸੀ ਹਾਜੀਰਤਨ ਗੇਟ, ਸਰਕਲ ਨੰਬਰ 9 ਤੋਂ ਰਵਿੰਦਰ ਸਿੰਘ ਚੀਮਾ ਹਾਊਸ ਫੈਡ ਕਲੋਨੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਸਰਕਲ ਨੰਬਰ 10 ਤੋਂ ਸੁਨੀਲ ਕੁਮਾਰ ਫੌਜੀ ਵਾਸੀ ਬਲਰਾਜ ਨਗਰ, ਸਰਕਲ ਨੰਬਰ 11 ਤੋਂ ਨਰਿੰਦਰ ਪਾਲ ਸਿੰਘ ਲਾਡੀ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਸਰਕਲ ਨੰਬਰ 12 ਤੋਂ ਹਰਮਨਪਾਲ ਸਿੰਘ ਰਿੰਕਾ ਵਾਸੀ ਮੁਲਤਾਨੀਆ ਰੋਡ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 13 ਤੋਂ ਭੋਲਾ ਸਿੰਘ ਵਾਸੀ ਸੁਰਖਪੀਰ ਰੋਡ, ਵਾਰਡ ਨੰਬਰ 14 ਤੋਂ ਹਰਵਿੰਦਰ ਸਿੰਘ ਗੰਜੂ ਵਾਸੀ ਪਰਸਰਾਮ ਨਗਰ ਅਤੇ ਵਾਰਡ ਨੰਬਰ 15 ਤੋਂ ਅਭੈ ਖਣਗਵਾਲ ਵਾਸੀ ਅਰਜਨ ਨਗਰ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਆਖਿਆ ਕਿ ਇਹ ਨਿਯੁਕਤੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸਮੁੱਚੀ ਹਾਈਕਮਾਂਡ ਦੇ ਸਲਾਹ ਮਸ਼ਵਰੇ ਨਾਲ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਉੱਤੇ ਆਈ ਔਖੀ ਘੜੀ ਵਿਚ ਪੀੜਤਾਂ ਦੀ ਬਾਂਹ ਸਿਰਫ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਲਗਾਤਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ, ਜਿਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਲੋੜੀਦੀ ਮਦਦ ਨਹੀਂ ਕੀਤੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਹੀ ਨਹੀਂ ਸਗੋਂ ਹਰ ਵਰਕਰ ਹੜ੍ਹ ਪੀੜਤਾਂ ਦੀ ਮਦਦ ਲਈ ਆਪਣਾ ਯੋਗਦਾਨ ਪਾ ਰਿਹਾ ਹੈ। ਸਮੁੱਚੇ ਪੰਜਾਬ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲਗਾਤਾਰ ਭੇਜ ਰਹੇ ਹਨ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਗੋਲਡੀ ਨੇ ਸਮੁੱਚੇ ਸਰਕਲ ਪ੍ਰਧਾਨਾਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਬਰਾੜ ਰਾਜਵਿੰਦਰ ਸਿੰਘ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਬੀਬੀ ਜੋਗਿੰਦਰ ਕੌਰ, ਮੋਹਨਜੀਤ ਸਿੰਘ ਪੁਰੀ, ਅਮਿਤ ਕਪੂਰ, ਕੁਲਦੀਪ ਸਿੰਘ ਨੰਬਰਦਾਰ, ਵਿਨੋਦ ਵੋਦੀ, ਮਨਮੋਹਨ ਕੁੱਕੂ, ਅਮਰਜੀਤ ਵਿਰਦੀ, ਦਰਸ਼ਨ ਰੋਮਾਣਾ, ਸੁਖਦੇਵ ਸਿੰਘ ਗੁਰਥੜੀ, ਰਾਕੇਸ਼ ਕਾਕਾ, ਮਨਿੰਦਰ ਸੋਢੀ, ਗੁਰਪ੍ਰੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸਿੱਧੂ, ਹਰਵਿੰਦਰ ਗੰਜੂ, ਬਲਵਿੰਦਰ ਕੌਰ, ਮਨਜੀਤ ਕੌਰ, ਸੰਦੀਪ ਕੌਰ ਹਾਜ਼ਰ ਸਨ।
- PTC NEWS