Abohar News : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ, ਘਰ -ਘਰ ਜਾ ਕੇ ਵੋਟਰਾਂ ਨਾਲ ਕੀਤਾ ਜਾ ਰਿਹਾ ਸੰਪਰਕ
Abohar News : ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਦੇ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਦਲਮੀਰ ਖੇੜਾ ਵਾਸੀ ਜੱਜ ਸਿੰਘ ਖਾਰਾ ,ਜਿਨ੍ਹਾਂ ਨੂੰ ਪਾਰਟੀ ਨੇ ਜੰਡਵਾਲਾ ਹਨੁਵੰਤਾ ਬਲਾਕ ਸੰਮਤੀ ਜੋਨ ਤੋਂ ਉਮੀਦਵਾਰ ਬਣਾਇਆ ਗਿਆ ਹੈ ਦੇ ਹੱਕ ਵਿੱਚ ਅਕਾਲੀ ਦਲ ਦੇ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ।
ਇਸ ਤੋਂ ਬਾਅਦ ਘਰ ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਕੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਕੰਮਾਂ ਅਤੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਅੱਜ ਵੀ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕਰਦੀਆਂ ਹਨ।
- PTC NEWS