Shiromani Akali Dal ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੈਲੰਜ
ਪੰਜਾਬ ’ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੁਲਿਸ ਨੂੰ ਚੈਲੰਜ ਕੀਤਾ ਗਿਆ ਹੈ। ਦਰਅਸਲ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਪੁਲਿਸ ਨੂੰ ਚੈਲੰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਹ ਸਾਬਿਤ ਕਰੇ ਕਿ ਆਡੀਓ ਏਆਈ ਜਨਰੇਟਡ ਹੈ।
ਐਡਵੇਕੋਟ ਅਰਸ਼ਦੀਪ ਸਿੰਘ ਕਲੇਰ ਨੇ ਚੈਲੰਜ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਪੁਲਿਸ ਇਸ ਆਡੀਓ ਨੂੰ ਗਲਤ ਕਹਿੰਦੀ ਹੈ ਤਾਂ ਫਿਰ ਇਸ ਦੀ ਕਿਸੇ ਬਾਹਰੀ ਸੂਬੇ ਤੋਂ ਜਾਂਚ ਕਰਵਾਈ ਜਾਵੇ ਅਤੇ ਇਸ ਸਬੰਧੀ ਹਾਈਕੋਰਟ ’ਚ ਹਲਫਨਾਮਾ ਦਿੱਤਾ ਜਾਵੇ। ਦੱਸ ਦਈਏ ਕਿ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਹਿਲ ਨੇ 2 ਘੰਟੇ ਬਾਅਦ ਹੀ ਪੱਤਰ ਲਿਖ ਕੇ ਐਸਐਸਪੀ ਵਰੁਣ ਸ਼ਰਮਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਡੀਆਈਜੀ ਪਟਿਆਲਾ ਰੇਂਜ ਦੱਸਣ ਕਿ 2 ਘੰਟੇ 'ਚ ਕਿਹੜੀ ਲੈਬ ਤੋਂ ਆਡੀਓ ਟੈਸਟ ਕਰਵਾਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੀਆਈਜੀ ਨੇ ਪੱਤਰ ਲਿਖ ਕੇ ਦਿੱਤੀ ਕਲੀਨ ਚਿੱਟ ਉਸ ਪੱਤਰ ਦੀ ਕਾਪੀ ਮੇਰੇ ਕੋਲ ਜੇਕਰ ਸੱਚ ਨਹੀਂ ਸਾਹਮਣੇ ਆਉਂਦਾ ਤਾਂ ਮੈਂ ਪੱਤਰ ਜਨਤਕ ਦਿਆਵਾਂਗਾ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਟਿਆਲਾ ਐਸਐਸਪੀ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਸਾਂਝੀ ਕੀਤੀ ਸੀ। ਜਿਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਦੀ ਆਖੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਥਿਤ ਆਡੀਓ ਜਾਰੀ ਕਰਕੇ ਪੰਜਾਬ ਪੁਲਿਸ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦਾ ਘਾਣ ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੁੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Shiromani Akali Dal : ਅਕਾਲੀ ਦਲ ਵੱਲੋਂ ਪਟਿਆਲਾ 'ਚ ਪੁਲਿਸ-ਸਿਆਸੀ ਗਠਜੋੜ ਦਾ ਇਲਜ਼ਾਮ, ਪੰਜਾਬ ਚੋਣ ਕਮਿਸ਼ਨ ਤੋਂ ਕੌਮੀ ਜਾਂਚ ਦੀ ਮੰਗ
- PTC NEWS