Shiromani Akali Dal ਨੇ BBMB ਦਾ ਕੰਟਰੋਲ ਹਰਿਆਣਾ ਹਵਾਲੇ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
Shiromani Akali Dal News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਦੇ ਅਫਸਰ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੈਂਬਰ ਸਿੰਜਾਈ ਨਿਯੁਕਤ ਕਰਕੇ ਇਸ ’ਤੇ ਹਰਿਆਣਾ ਦਾ ਕਬਜ਼ਾ ਕਰਵਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।
ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਵਿਚ ਹਰਿਆਣਾ ਵੱਲੋਂ ਬੀਬੀਐਮਬੀ ’ਤੇ ਕਬਜ਼ਾ ਕਰਨ ਦਾ ਮੁੱਦਾ ਚੁੱਕਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬਜਾਏ ਪੰਜਾਬ ਦੇ ਮੁੱਦੇ ਚੁੱਕਣ ਦੇ ਮੁੱਖ ਮੰਤਰੀ ਤਾਂ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਿਚ ਲੱਗੇ ਰਹੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਦੇ ਸੀਨੀਅਰ ਅਫਸਰ ਨੂੰ ਬੀਬੀਐਮਬੀ ਦਾ ਮੈਂਬਰ ਸਿੰਜਾਈ ਨਿਯੁਕਤ ਕਰਨਾ, ਪੰਜਾਬ ਨਾਲ ਧੋਖਾ ਹੈ ਤੇ ਮੁੱਖ ਮੰਤਰੀ ਮੈਂਬਰ ਪੰਜਾਬ ਦੇ ਅਫਸਰਾਂ ਵਿਚੋਂ ਨਿਯੁਕਤ ਕਰਨ ਦੀ ਲੋੜ ਦਾ ਮੁੱਦਾ ਚੁੱਕ ਹੀ ਨਹੀਂ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਬਜਾਏ ਕੋਈ ਠੋਸ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਧਰਨੇ ਦਾ ਜਾਅਲੀ ਡਰਾਮਾ ਕੀਤਾ ਜਿਸ ਨਾਲ ਸੂਬੇ ਦੇ ਹਿੱਤਾਂ ਨਾਲ ਹੋਰ ਸਮਝੌਤਾ ਹੋ ਗਿਆ ਕਿਉਂਕਿ ਕੇਂਦਰ ਸਰਕਾਰ ਨੇ ਨੰਗਲ ਡੈਮ ’ਤੇ ਨੀਮ ਫੌਜੀ ਦਸਤੇ ਸੁਰੱਖਿਆ ਵਾਸਤੇ ਤਾਇਨਾਤ ਕਰ ਦਿੱਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀਆਂ ਹਰਕਤਾਂ ’ਤੇ ਸ਼ਰਮ ਆਉਣੀ ਚਾਹੀਦੀ ਹੈ।ਇਤਿਹਾਸ ਉਹਨਾਂ ਨੂੰ ਕਦੇ ਮੁਆਫ ਨਹੀਂ ਕਰੇਗਾ। ਤੁਸੀਂ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਇਹ ਵੀ ਪੜ੍ਹੋ : AISSF Chief Murder : ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, AISSF ਦੇ ਪ੍ਰਧਾਨ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ
- PTC NEWS