Fri, Feb 13, 2026
Whatsapp

Shiromani Akali Dal ਦੀ ਕੋਰ ਕਮੇਟੀ ਦੀ ਹੋਈ ਮੀਟਿੰਗ; ਬਿਕਰਮ ਸਿੰਘ ਮਜੀਠੀਆ ਵੀ ਹੋਏ ਸ਼ਾਮਲ, ਬਾਗੀ ਆਗੂਆਂ ਲਈ ਦਿੱਤਾ ਇਹ ਬਿਆਨ

ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸਨ, ਇਸ ਵਿੱਚ ਸ਼ਾਮਲ ਹੋ ਰਹੇ ਹਨ।

Reported by:  PTC News Desk  Edited by:  Aarti -- February 05th 2026 12:28 PM -- Updated: February 05th 2026 02:47 PM
Shiromani Akali Dal ਦੀ ਕੋਰ ਕਮੇਟੀ ਦੀ ਹੋਈ ਮੀਟਿੰਗ; ਬਿਕਰਮ ਸਿੰਘ ਮਜੀਠੀਆ ਵੀ ਹੋਏ ਸ਼ਾਮਲ, ਬਾਗੀ ਆਗੂਆਂ ਲਈ ਦਿੱਤਾ ਇਹ ਬਿਆਨ

Shiromani Akali Dal ਦੀ ਕੋਰ ਕਮੇਟੀ ਦੀ ਹੋਈ ਮੀਟਿੰਗ; ਬਿਕਰਮ ਸਿੰਘ ਮਜੀਠੀਆ ਵੀ ਹੋਏ ਸ਼ਾਮਲ, ਬਾਗੀ ਆਗੂਆਂ ਲਈ ਦਿੱਤਾ ਇਹ ਬਿਆਨ

Shiromani Akali Dal News : ਸ਼੍ਰੋਮਣੀ ਅਕਾਲੀ ਦਲ ਅੱਜ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਮਗਰੋਂ ਪਹਿਲੀ ਕੋਰ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ।  ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। 

ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸਨ, ਇਸ ਵਿੱਚ ਸ਼ਾਮਲ ਹੋ ਰਹੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਉਹ ਦੋਵਾਂ ਅਕਾਲੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ। ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਇੱਕ ਮਤਾ ਪਾਸ ਕਰ ਦਿੱਤਾ ਹੈ, ਨਾਲ ਹੀ ਕਿਹਾ ਕਿ ਸਾਰਿਆਂ ਦੇ ਇਕੱਠੇ ਹੋਣ ਦੀ ਉਮੀਦ ਹੈ।


ਕੋਰ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵਾਰ ਫੇਰ ਤੋਂ ਬਾਗੀਆਂ ਨੂੰ ਇਕੱਠੇ ਕਰਨ ਬਾਰੇ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਵੀ ਇਸਦਾ ਸਵਾਗਤ ਕੀਤਾ ਹੈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਇਹ ਬਿਆਨ ਮੀਡੀਆ ’ਚ ਕਿਹਾ ਸੀ ਅੱਜ ਪ੍ਰੇਮ ਸਿੰਘ ਚੰਦੂ ਮਾਜਰਾ ਸਣੇ ਹੋਰ ਆਗੂਆਂ ਨੇ ਇਸ ਗੱਲ ਦਾ ਸਵਾਗਤ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਡੀਜੀਪੀ ਗੌਰਵ ਯਾਦਵ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ’ਚ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ, ਪਰ ਇਹ ਡੀਜੀਪੀ ਸਿਰਫ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਖੁਸ਼ ਕਰਨ ’ਚ ਲੱਗਿਆ ਹੋਇਆ ਹੈ। ਉੱਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਹੋਇਆ ਤਾਂ ਇਸ ਦੇ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਜਿੰਮੇਵਾਰ ਹੋਣਗੇ। 

ਮੀਟਿੰਗ ਬਾਰੇ ਜਾਣਕਾਰੀ ਇੱਕ ਪੋਸਟ ਰਾਹੀਂ ਦਿੱਤੀ ਗਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ, ਐਕਸ 'ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : jalandhar ’ਚ 5 ਸਾਲਾਂ ਬੱਚੀ ਦਾ ਕਤਲ; ਖਾਣੇ ਲਈ ਵਾਰ-ਵਾਰ ਰੋ ਰਹੀ ਬੱਚੀ ਨੂੰ ਉਤਾਰਿਆ ਮੌਤ ਦੇ ਘਾਟ

- PTC NEWS

Top News view more...

Latest News view more...

PTC NETWORK
PTC NETWORK