SAD Councillor Shot Dead : ਅੰਮ੍ਰਿਤਸਰ ਦੇ ਛੇਹਰਟਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦਾ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
SAD Councillor Shot Dead : ਅੰਮ੍ਰਿਤਸਰ ਦੇ ਛੇਹਰਟਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਆਗੂ ਹਰਜਿੰਦਰ ਸਿੰਘ, ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੌਜੂਦਾ ਕੌਂਸਲਰ ਸੀ, ਜਿਸ ਨੂੰ ਅੱਜ ਛੇਹਰਟਾ ਵਿਖੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।
ਸਿਰ 'ਚ ਵੱਜੀਆਂ 2 ਗੋਲੀਆਂ
ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਵੀ ਹਰਜਿੰਦਰ ਸਿੰਘ ਦੇ ਜੰਡਿਆਲਾ ਗੁਰੂ ਵਿਖੇ ਘਰ 'ਤੇ ਗੋਲੀਆਂ ਚਲਾਏ ਜਾਣ ਦੀ ਘਟਨਾ ਵਾਪਰੀ ਸੀ ਅਤੇ ਪਰਿਵਾਰ ਵੱਲੋਂ ਲਗਾਤਾਰ ਧਮਕੀਆਂ ਮਿਲਣ ਬਾਰੇ ਕਿਹਾ ਗਿਆ ਸੀ। ਕਤਲ ਦੀ ਵਜ੍ਹਾ ਪਿਛੇ ਮੁੱਢਲੇ ਤੌਰ 'ਤੇ ਕਿਸੇ ਪੁਰਾਣੀ ਰੰਜਿਸ਼ ਦਾ ਕਾਰਨ ਸਾਹਮਣੇ ਆ ਰਿਹਾ ਹੈ। ਮ੍ਰਿਤਕ ਦੇ ਸਿਰ ਵਿੱਚ ਦੋ ਗੋਲੀਆਂ ਵੱਜੀਆਂ ਦੱਸੀਆਂ ਗਈਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਹਰਜਿੰਦਰ ਸਿੰਘ ਦੀ ਖਬਰ ਪਿੱਛੋਂ ਜੰਡਿਆਲਾ ਗੁਰੂ ਵਿਖੇ ਉਸ ਦੇ ਘਰ ਵਿੱਚ ਮਾਤਮ ਪਸਰ ਗਿਆ ਹੈ। ਪਰਿਵਾਰਕ ਮੈਂਬਰਾਂ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਉਧਰ, ਮੌਕੇ 'ਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਮੌਕੇ ਤੋਂ 2 ਖੋਲ ਬਰਾਮਦ ਹੋਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
- PTC NEWS