Shiromani Akali Dal delegation: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਦੀ ਆਜ਼ਾਦੀ ’ਤੇ ਕੀਤੇ ਜਾ ਰਹੇ ਹਮਲੇ ਦੇ ਮੁੱਦੇ ’ਤੇ ਚਰਚਾ ਕੀਤੀ ਗਈ।
ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਪਣੀ ਮਸ਼ਹੂਰੀ ਲਈ ਸਰਕਾਰ ਲੋਕਾਂ ਦਾ ਪੈਸਾ ਬਰਬਾਦ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਮੀਡੀਆ ਅਦਾਰਿਆਂ ਦੇ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ: Punjab Budget Session: ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ ਮੰਤਰੀ ਧਾਲੀਵਾਲ
- PTC NEWS