Laljit Singh Bhullar:ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਤੋਂ ਮੰਤਰੀ ਲਾਲਜੀਤ ਭੁੱਲਰ ਨੂੰ ਹਟਾਉਣ ਦੀ ਕੀਤੀ ਅਪੀਲ, ਲਾਏ ਇਹ ਇਲਜ਼ਾਮ
Punjab Minister Laljit Singh Bhullar: ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪੁਰੋਹਿਤ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਬਰਖਾਸਤਗੀ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਇਸ ਗੱਲ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਆਗੁ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦੇ ਹੋਏ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਦੇ ਸਾਬਕਾ ਅਧਿਆਪਕ ਤੇ ਓ.ਐੱਸ.ਡੀ ਸੰਦੀਪ ਪੁਰੀ ਪੰਚਾਇਤ ਵਿਭਾਗ ਨੂੰ ਚਲਾ ਰਹੇ ਹਨ। ਇਨ੍ਹਾਂ ਹੀ ਨਹੀਂ ਉਹ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਲੈਂਦੇ ਹਨ। ਜਿਸ ਦੇ ਚੱਲਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਵਿਧਾਨ ਦੀ ਧਾਰਾ 164 (1) ਦੀ ਉਲੰਘਣਾ ਕੀਤੀ ਹੈ ਅਤੇ ਉਹਨਾਂ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਸੰਦੀਪ ਪੁਰੀ ਪੰਚਾਇਤਾਂ ਸਮੇਂ ਤੋਂ ਭੰਗ ਦੇ ਫੈਸਲੇ ਲਈ ਵੀ ਜਿੰਮੇਵਾਰ ਹਨ। ਇਸ ਮਾਮਲੇ ’ਚ ਉਨ੍ਹਾਂ ਦੋ ਸੀਨੀਅਰ ਆਈਏਐਸ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਹੈ ਜੋ ਕਿ ਗਲਤ ਹੈ। ਇਨ੍ਹਾਂ ਹੀ ਨਹੀਂ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਫੈਸਲੇ ’ਤੇ ਸਵਾਲ ਚੁੱਕਣ ਕਾਰਨ ਆਮ ਆਦਮੀ ਪਾਰਟੀ ਨੂੰ ਨਾਮੋਸ਼ੀ ਦਾ ਵੀ ਸਾਹਮਣਾ ਕਰਨਾ ਪਿਆ ਹੈ।
ਇਹ ਵੀ ਪੜ੍ਹੋੇ: Sukhpal Singh Khaira: ਪੰਜਾਬ ਪੁਲਿਸ ਦੀ ਹਿਰਾਸਤ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਾਣੋ ਪੂਰਾ ਮਾਮਲਾ
- PTC NEWS