Shiromani Akali Dal ਵੱਲੋਂ ਹੜ ਪੀੜਤਾਂ ਦੇ ਪਸ਼ੂਆਂ ਲਈ 1000 ਕੁਇੰਟਲ ਚਾਰਾ ਕੀਤਾ ਗਿਆ ਰਵਾਨਾ
Shiromani Akali Dal News : ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀਆਂ ਭਾਰੀ ਬਾਰਿਸ਼ਾਂ ਦੇ ਕਾਰਨ ਪੰਜਾਬ ਵਿੱਚ ਹੜਾਂ ਦੀ ਮੱਚੀ ਤਬਾਹੀ ਕਰਨ ਝੋਨੇ ਦੀ ਫਸਲ ਅਤੇ ਘਰ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ ਬੇਸ਼ਕ ਪਾਣੀ ਦੇ ਉਤਰਨ ਤੋਂ ਬਾਅਦ ਮੁੜ ਵਸੇਬੇ ਵੱਸਦੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਦਦ ਕੀਤੀ ਜਾ ਰਹੀ ਹੈ, ਪਰ ਇਸ ਦੇ ਨਾਲ-ਨਾਲ ਬੇਜੁਬਾਨ ਪਸ਼ੂਆਂ ਦੀ ਖੁਰਾਕ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅੱਜ ਇਸ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸਰਹੱਦੀ ਬਲਾਕ ਮਮਦੋਟ ਦੇ ਪਿੰਡ ਮੁਰਕ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਪ੍ਰਭਾਵਿਤ ਖੇਤਰਾਂ ਪਸ਼ੂਆਂ ਲਈ ਚਾਰਾ ਅਤੇ ਤੂੜੀ ਨੂੰ ਭੇਜਿਆ ਗਿਆ।
ਇਸ ਮੌਕੇ ਫਿਰੋਜਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਅਤੇ ਫਿਰੋਜ਼ਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਨਿਰਦੇਸ਼ਾਂ ਤਹਿਤ ਹੜ ਪੀੜਤਾਂ ਦੀ ਹਰ ਹੀਲੇ ਵਸੀਲੇ ਨਾਲ ਸਹਾਇਤਾ ਕੀਤੀ ਜਾ ਰਹੀ ਹੈ। ਉਹਨਾਂ ਦੁਆਰਾ ਭੇਜੇ ਗਏ 10 ਕੁੰਇਟਲ ਚਾਰੇ ਨੂੰ ਵੱਖ-ਵੱਖ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਨੇ ਇਸ ਸੰਕਟ ਦੀ ਘੜੀ ਵਿੱਚ ਪਿੰਡਾਂ ਵਾਲਿਆਂ ਦੀ ਬਾਂਹ ਫੜੀ ਹੈ ਅਤੇ ਹਰ ਸੰਭਵ ਮਦਦ ਕੀਤੀ ਹੈ। ਉਹਨਾਂ ਕਿਹਾ ਅੱਗੇ ਜੇ ਬੀਜ ਵਗੈਰਾ ਦੀ ਜਰੂਰਤ ਹੋਈ ਤਾਂ ਉਹ ਵੀ ਪਿੰਡਾਂ ਵਿੱਚ ਭੇਜਿਆ ਜਾਵੇਗਾ
ਇਸ ਮੌਕੇ ਹਰ ਪੀੜਤ ਲੋਕਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਖੇਤਰੀ ਪਾਰਟੀ ਨੇ ਹੀ ਇਸ ਬੁਰੇ ਸਮੇਂ ਵਿੱਚ ਸਾਡੀ ਬਾਂਹ ਫੜੀ ਹੈ ਅਤੇ ਸਾਡੀ ਹਰ ਤਰ੍ਹਾਂ ਨਾਲ ਮਦਦ ਕੀਤੀ ਹੈ।
ਇਹ ਵੀ ਪੜ੍ਹੋ : Rajveer Jawanda ਦਾ ਆਖਰੀ ਗੀਤ ਸੋਸ਼ਲ ਮੀਡੀਆ 'ਤੇ ਕਰ ਰਿਹਾ ਟ੍ਰੈਂਡ ,ਹੋਰ ਵੀ ਕਈ ਗਾਣਿਆਂ 'ਤੇ ਬਣ ਰਹੀਆਂ ਨੇ ਰੀਲਾਂ
- PTC NEWS