Wed, Jul 15, 2026
Whatsapp

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵਰਕਰ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਇਸੇ ਲੜੀ ਤਹਿਤ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਪਿੰਡ ਕੋਕਰੀ ਕਲਾਂ ਵਿਖੇ ਜਗਮੋਹਨ ਸਿੰਘ ਜੇ ਗ੍ਰਹਿ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਸਰਕਲ ਅਜੀਤਵਾਲ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ ਗਿਆ।

Reported by:  PTC News Desk  Edited by:  Aarti -- July 15th 2026 08:43 AM
2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵਰਕਰ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਸੀ ਕਮਰ, ਵਰਕਰ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਨਿਹਾਲ ਸਿੰਘ ਵਾਲਾ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ ਵੱਲੋਂ ਸਰਕਲ ਪੱਧਰ 'ਤੇ ਵਰਕਰ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਵਰਕਰਾਂ ਅਤੇ ਸਮਰਥਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸੇ ਲੜੀ ਤਹਿਤ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਪਿੰਡ ਕੋਕਰੀ ਕਲਾਂ ਵਿਖੇ ਜਗਮੋਹਨ ਸਿੰਘ ਜੇ ਗ੍ਰਹਿ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਸਰਕਲ ਅਜੀਤਵਾਲ ਦੇ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ ਗਿਆ।


ਇਸ ਮੌਕੇ ਬੀਬੀ ਬੇਅੰਤ ਕੌਰ ਖਹਿਰਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਵਿਚਾਰਧਾਰਾ ਪਹੁੰਚਾਉਣ ਦਾ ਸੱਦਾ ਦਿੱਤਾ।

ਉੱਥੇ ਹੀ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਝੂਠੇ ਵਾਅਦਿਆਂ ਅਤੇ ਬਦਲਾਖੋਰੀ ਦੀ ਸਿਆਸਤ ਤੋਂ ਇਲਾਵਾ ਪੰਜਾਬ ਦੇ ਹਿੱਤ ਵਿੱਚ ਕੋਈ ਵੱਡਾ ਕੰਮ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਤਜਰਬੇ ਦੀ ਘਾਟ ਕਾਰਨ ਪੰਜਾਬ ਆਰਥਿਕ ਤੌਰ 'ਤੇ ਕਮਜ਼ੋਰ ਹੋਇਆ ਹੈ ਅਤੇ ਸੂਬੇ 'ਤੇ ਕਰਜ਼ੇ ਦਾ ਬੋਝ ਲਗਾਤਾਰ ਵਧਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਵਾਅਦਾ ਕਰਦਾ ਹੈ, ਉਸ ਨੂੰ ਪੂਰਾ ਕਰਕੇ ਵੀ ਦਿਖਾਉਂਦਾ ਹੈ। ਪੰਜਾਬ ਦੇ ਲੋਕ ਹੁਣ ਇੱਕ ਵਾਰ ਫਿਰ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਲਈ ਉਤਸੁਕ ਹਨ, ਜਿਸ ਦਾ ਸਬੂਤ ਪਿੰਡਾਂ ਵਿੱਚ ਹੋ ਰਹੀਆਂ ਲੋਕ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫੈਸਲਾ ਦੇਣਗੇ।

ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਹਾਲ ਸਿੰਘ ਭੁੱਲਰ ਅਤੇ ਜਿਲਾ ਸ਼ਹਿਰੀ ਪ੍ਰਧਾਨ ਖੱਣਮੁਖ ਭਾਰਤੀ ਪੱਤੋ ਨੇ ਵੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਘਰ ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੀਤੇ ਕੰਮਾਂ ਤੋਂ ਲੋਕਾਂ ਨੂੰ ਜਾਗਰੂਕ ਕਰਾਉਣ ਦੀ ਕੀਤੀ ਆ ਅਪੀਲ ਕਿਹਾ ਅਕਾਲੀ ਦਲ ਸਰਕਾਰ ਬਣਾਉਣ ਲਈ ਕਰੇਗਾ ਦਿਨ ਰਾਤ ਇੱਕ। ਸਮਾਗਮ ਦੇ ਅਖੀਰ ਵਿੱਚ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਅਬਜਰਵਰ ਬੀਬੀ ਬੇਅੰਤ ਕੌਰ ਖੈਹਿਰਾ ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਜਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਰਾਜਵਿੰਦਰ ਸਿੰਘ ਧਰਮਕੋਟ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  : ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK