Mon, Aug 31, 2026
Whatsapp

Haryana ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਮੈਂਬਰੀ ਕੋਰ ਕਮੇਟੀ ਦਾ ਗਠਨ; ਇੱਥੇ ਦੇਖੋ ਪੂਰੀ ਲਿਸਟ

ਉਹਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਾਰੇ ਟੀਮ ਮੈਂਬਰ ਰਲ ਕੇ ਹਰਿਆਣਾ ਵਿਚ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਾਂਗੇ।

Reported by:  PTC News Desk  Edited by:  Aarti -- August 31st 2026 04:19 PM
Haryana ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਮੈਂਬਰੀ ਕੋਰ ਕਮੇਟੀ ਦਾ ਗਠਨ; ਇੱਥੇ ਦੇਖੋ ਪੂਰੀ ਲਿਸਟ

Haryana ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਮੈਂਬਰੀ ਕੋਰ ਕਮੇਟੀ ਦਾ ਗਠਨ; ਇੱਥੇ ਦੇਖੋ ਪੂਰੀ ਲਿਸਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। 

7 ਮੈਂਬਰ ਕੋਰ ਕਮੇਟੀ ਦਾ ਐਲਾਨ 

ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ  ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਬਾਦਲ ਨੇ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਿਹੜੀ 7 ਮੈਂਬਰ ਕੋਰ ਕਮੇਟੀ ਦਾ ਐਲਾਨ ਕੀਤਾ ਹੈ, ਉਸ ਵਿਚ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਅਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ।

ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਹੋਵੇਗਾ ਐਲਾਨ

ਉਹਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਾਰੇ ਟੀਮ ਮੈਂਬਰ ਰਲ ਕੇ ਹਰਿਆਣਾ ਵਿਚ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਪਾਰਟੀ ਨੂੰ ਹਰਿਆਣਾ ਵਿਚ ਵੱਖ-ਵੱਖ ਵਰਗਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰ ਕੇ ਹਰਿਆਣਾ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਬੇਹਤਰੀ ਵਾਸਤੇ ਪਾਰਟੀ ਕੰਮ ਕਰੇਗੀ। 

'ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰੇਗੀ'

ਉਹਨਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਅਤੇ ਇਸ ਮੀਟਿੰਗ ਵਿਚ 101 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਵਰਕਿੰਗ ਕਮੇਟੀ ਦੇ ਐਲਾਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਅਤੇ ਹੇਠਾਂ ਸਰਕਲ ਪੱਧਰ ਤੱਕ ਪਾਰਟੀ ਦੀ ਜਥੇਬੰਦੀ ਗਠਨ ਕੀਤਾ ਜਾਵੇਗਾ ਤੇ ਸਾਰੀ ਟੀਮ ਮਿਲ ਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰੇਗੀ। 

'ਗੁਰੂ ਸਾਹਿਬਾਨ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ'

ਉਹਨਾਂ ਇਹ ਵੀ ਦੱਸਿਆ ਕਿ ਧਾਰਮਿਕ ਅਤੇ ਜਾਤੀਵਾਦੀ ਲੀਹਾਂ ਤੋਂ ਉਪਰ ਉਠ ਕੇ ਹਰ ਧਰਮ ਤੇ ਹਰ ਜਾਤੀ ਦੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਾਂਗੇ ਕਿਉਂਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ਤੇ ਅਕਾਲੀ ਦਲ ਵਿਚ ਸਾਰੇ ਇਕ ਬਰਾਬਰ ਹਨ। ਉਹਨਾਂ ਕਿਹਾ ਕਿ ਜਿਵੇਂ ਬੀਤੇ ਸਮੇਂ ਵਿਚ ਪਾਰਟੀ ਹਰਿਆਣਾ ਵਿਚ ਬਹੁਤ ਮਜ਼ਬੂਤ ਸੀ, ਪਾਰਟੀ ਨੂੰ ਉਹੀ ਮਜ਼ਬੂਤੀ ਦੇਣ ਵਾਸਤੇ ਅਸੀਂ ਦਿਨ ਰਾਤ ਮਿਹਨਤ ਕਰਾਂਗੇ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK