Mon, Dec 22, 2025
Whatsapp

Foundation Day ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮਨਾਇਆ ਗਿਆ 103ਵਾਂ ਸਥਾਪਨਾ ਦਿਵਸ

Reported by:  PTC News Desk  Edited by:  Amritpal Singh -- December 14th 2023 10:10 AM -- Updated: December 14th 2023 12:22 PM
Foundation Day ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮਨਾਇਆ ਗਿਆ 103ਵਾਂ ਸਥਾਪਨਾ ਦਿਵਸ

Foundation Day ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮਨਾਇਆ ਗਿਆ 103ਵਾਂ ਸਥਾਪਨਾ ਦਿਵਸ

Shiromani Akali Dal Foundation Day: ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਖ਼ਾਲਸਾ ਨਿਹੰਗ ਸਿੰਘ ਵਿਖੇ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। 


ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ ਹੋਇਆ, ਅਰਦਾਸ ਉਪਰੰਤ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਜੁੜੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਮੂਹ ਪੰਥਕ ਧਿਰਾਂ ਨੂੰ ਇਕ ਪਲੇਟਫ਼ਾਰਮ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜਾਣੇ ਅਣਜਾਣੇ ਵਿਚ ਜੇ ਕੋਈ ਭੁੱਲਾਂ ਹੋਈਆਂ ਹੋਣ ਤਾਂ ਉਹ ਇਸ ਲਈ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਮੁੜ ਸਾਡੀ ਸਰਕਾਰ ਆਉਣ ’ਤੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਜੇਲ੍ਹਾਂ ’ਚ ਡੱਕਾਂਗੇ।



ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਵਰਕਰ ਸਾਹਿਬਾਨ ਸ਼ਾਮਿਲ ਹੋਏ।

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਸਮਾਗਮ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

- PTC NEWS

Top News view more...

Latest News view more...

PTC NETWORK
PTC NETWORK