Bikram Singh Majithia In Judicial Custody Highlights : ਮੁਹਾਲੀ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਬਿਕਰਮਜੀਤ ਸਿੰਘ ਮਜੀਠੀਆ ਨੂੰ ਨਾਭਾ ਦੀ ਨਵੀਂ ਜ਼ਿਲਾਂ ਜੇਲ ਦੇ ਵਿੱਚ ਘੜੀ ਸੁਰੱਖਿਆ ਪ੍ਰਬੰਧਾਂ ਦੇ ਹੇਠ ਜੇਲ ਦੇ ਵਿੱਚ ਲਿਆਂਦਾ ਗਿਆ। ਜਿੱਥੇ ਹੁਣ 14 ਦਿਨ ਦੇ ਲਈ ਬਿਕਰਮਜੀਤ ਸਿੰਘ ਮਜੀਠੀਆ ਨਿਆਇਕ ਹਿਰਾਸਤ ਵਿੱਚ ਨਾਭਾ ਦੀ ਨਵੀਂ ਜ਼ਿਲਾਂ ਜੇਲ ਦੇ ਵਿੱਚ ਨਜ਼ਰਬੰਦ ਰਹਿਣਗੇ।ਨਗਰ ਨਿਗਮ ਦੀ ਲਾਪਰਵਾਹੀ ਕਾਰਨ ਵਾਪਰਿਆ ਹਾਦਸਾ
Bikram Singh Majithia Hearing Live Updates : ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਰਿਹਾ ਹੈ। ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਕੁਝ ਹੋਰ ਦਿਨਾਂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ। ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ।
ਉੱਥੇ ਹੀ ਦੂਜੇ ਪਾਸੇ ਪੁਲਿਸ ਰਿਮਾਂਡ ’ਤੇ ਚੱਲ ਰਹੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਦਾਲਤ ਵਿੱਚ ਜਾਣ ਤੋਂ ਰੋਕਣ ਲਈ ਸੂਬੇ ਭਰ ਵਿੱਚ ਘਰਾਂ ’ਚ ਡਿਟੇਨ ਕੀਤਾ ਗਿਆ। ਬਠਿੰਡਾ ਦੇ ਪਿੰਡ ਮਲੂਕਾ ਵਿਖੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਘਰ ਵਿੱਚ ਡਿਟੇਨ ਕੀਤਾ ਗਿਆ।
ਇਸ ਦੌਰਾਨ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ, ਨੁਮਾਇੰਦਿਆਂ ਅਤੇ ਕੁਝ ਮੀਡੀਆ ਚੈਨਲਾਂ ਨੂੰ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਕਲੇਰ ਨੇ ਕਿਹਾ ਕਿ ਮਜੀਠੀਆ ਵਿਰੁੱਧ ਮਨਘੜਤ ਅਤੇ ਝੂਠੀਆਂ ਕਹਾਣੀਆਂ ਫੈਲਾਉਣ ਵਾਲਿਆਂ ਨੂੰ ਅਦਾਲਤ ਵਿੱਚ ਜਵਾਬ ਦੇਣਾ ਪਵੇਗਾ। ਇਸ ਸਬੰਧ ਵਿੱਚ ਮਜੀਠੀਆ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ 'ਤੇ ਮਜੀਠੀਆ ਨਾਲ ਸਬੰਧਤ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : Barnala News : ਫੁੱਫੜ ਨੇ ਨਬਾਲਿਗ ਭਤੀਜੀ ਨਾਲ ਕੀਤਾ ਜਬਰ ਜਿਨਾਹ, ਭੂਆ ਦੇ ਘਰ ਛੁੱਟੀਆਂ ਬਿਤਾਉਣ ਆਈ ਸੀ ਪੀੜਤ ਲੜਕੀ
- PTC NEWS