ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਈ ਧਮਕੀ, ਬੋਲੇ - "ਨਾ ਦੱਬਾਂਗੇ, ਨਾ ਪਿੱਛੇ ਹਟਾਂਗੇ"
Bikram Singh Majithia ; ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ ਦੇ ਕਥਿਤ ਘਪਲਿਆਂ ਦੀ ਲਗਾਤਾਰ ਪੋਲ ਖੋਲ੍ਹੀ ਜਾ ਰਹੀ ਹੈ। ਹੁਣ ਬੀਤੇ ਦਿਨਾਂ ਤੋਂ ਉਹ ਮੁੱਖ ਮੰਤਰੀ ਮਾਨ (CM Mann Wife) ਦੀ ਪਤਨੀ ਡਾ. ਗੁਰਪ੍ਰੀਤ ਕੌਰ (Dr Gurpreet Kaur Allegation) 'ਤੇ ਲੱਗੇ 5 ਕਰੋੜ ਦੇ ਇਲਜ਼ਾਮਾਂ ਨੂੰ ਲੈ ਕੇ ਕਾਨਫਰੰਸਾਂ ਕਰਕੇ ਕਈ ਖੁਲਾਸੇ ਕਰ ਚੁੱਕੇ ਹਨ ਅਤੇ ਲਗਾਤਾਰ ਆਮ ਆਦਮੀ ਪਾਰਟੀ (AAP) ਨੂੰ ਘੇਰ ਰਹੇ ਹਨ। ਹੁਣ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਨਫਰੰਸਾਂ ਤੋਂ ਹੁਣ ਪੀੜਤ ਪਰਿਵਾਰ ਨੂੰ ਜਿਥੇ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ, ਉਥੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
'ਧੀਆਂ-ਭੈਣਾਂ ਦਾ ਸਾਥ ਦੇਣਾ ਭਗਵੰਤ ਮਾਨ ਦੀ ਸੋਚ ਵਿੱਚ ਸ਼ਾਮਲ ਨਹੀਂ'
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ, ਪਰ ਜੇਕਰ ਨੋਟਿਸ ਆਉਂਦਾ ਹੈ ਤਾਂ ਉਹ ਉਸ ਦਾ ਪੂਰਾ ਸਵਾਗਤ ਕਰਨਗੇ। ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਧੀਆਂ-ਭੈਣਾਂ ਦਾ ਸਾਥ ਦੇਣਾ ਭਗਵੰਤ ਮਾਨ ਦੀ ਸੋਚ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਦ੍ਰਿੜ੍ਹਤਾ ਨਾਲ ਉਨ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ, ਜਿਨ੍ਹਾਂ ਨੇ ਮਾਨਯੋਗ ਹਾਈ ਕੋਰਟ ਵਿੱਚ ਐਫੀਡੇਵਿਟ ਦਾਇਰ ਕਰਕੇ ਆਪਣੇ ਬਿਆਨ ਦਰਜ ਕਰਵਾਏ ਹਨ।
'ਗੁਰੀ ਚਾਹਲ ਨੂੰ ਅਮਰੀਕਾ ਭੇਜਣ ਦੇ ਨੈਕਸਸ ਦਾ ਜਲਦ ਕਰਾਂਗੇ ਪਰਦਾਫਾਸ਼'
ਮਜੀਠੀਆ ਨੇ ਦਾਅਵਾ ਕੀਤਾ ਕਿ 5 ਕਰੋੜ ਰੁਪਏ ਦੇ ਕੇ ਗੁਰਚਰਨ (ਗੁਰੀ ਚਾਹਲ) ਨੂੰ ਅਮਰੀਕਾ ਭੇਜਣ ਵਾਲੇ ਪੂਰੇ ਨੈਕਸਸ ਦਾ ਜਲਦ ਹੀ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ FIR ਨੰਬਰ 77 ਅਤੇ 122 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚ ਗੈਂਗਸਟਰਾਂ ਅਤੇ ਜੇਲ੍ਹਾਂ ਤੋਂ ਮਿਲ ਰਹੀਆਂ ਧਮਕੀਆਂ, ਬਲਾਤਕਾਰ ਅਤੇ ਬਲੈਕਮੇਲਿੰਗ ਵਰਗੇ ਗੰਭੀਰ ਮਾਮਲਿਆਂ ਦਾ ਜ਼ਿਕਰ ਹੈ। ਉਨ੍ਹਾਂ ਸਵਾਲ ਚੁੱਕਿਆ ਕਿ धारा 164 ਦੇ ਬਿਆਨ ਹੋਣ ਦੇ ਬਾਵਜੂਦ ਮੁਲਜ਼ਮ ਦੋ ਮਹੀਨਿਆਂ ਵਿੱਚ ਜ਼ਮਾਨਤ 'ਤੇ ਬਾਹਰ ਕਿਵੇਂ ਆ ਗਏ? ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਅਤੇ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਇਹ ਸੰਭਵ ਨਹੀਂ ਹੈ। ਹਾਈ ਕੋਰਟ ਵਿੱਚ ਪਈ ਰਿਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਡਾ. ਗੁਰਪ੍ਰੀਤ ਕੌਰ ਅਤੇ ਅਮਰਦੀਪ ਗਰੇਵਾਲ ਦਾ ਸਿੱਧਾ ਜ਼ਿਕਰ ਹੈ।
ਪੀੜਤ ਪਰਿਵਾਰ ਦੇ ਨਾਲ ਮੈਨੂੰ ਨੂੰ ਵੀ ਮਿਲ ਰਹੀਆਂ ਧਮਕੀਆਂ : ਮਜੀਠੀਆ
ਮਜੀਠੀਆ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਪੀੜਤ ਪਰਿਵਾਰਾਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਗੈਂਗਸਟਰਾਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਚੇਤਾਵਨੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਇਨਸਾਫ਼ ਦੀ ਇਸ ਲੜਾਈ ਨੂੰ ਅਖੀਰ ਤੱਕ ਲੜਨਗੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾ ਕੇ ਹੀ ਦਮ ਲੈਣਗੇ।
ਇਹ ਵੀ ਪੜ੍ਹੋ...ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ
- PTC NEWS