Advertisment

ਬਰਨਾਲਾ: ਫੜੇ ਗਏ ਸਿੱਖ ਨੌਜਵਾਨਾਂ ਦੇ ਹੱਕ 'ਚ ਨਿੱਤਰੀ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਕਮੇਟੀ

ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਕਮੇਟੀ ਮੈਂਬਰ, ਬਰਨਾਲਾ ਦਾ ਇੱਕ ਵਫ਼ਦ ਅੰਮ੍ਰਿਤਪਾਲ ਸਿੰਘ ਕੇਸ ਵਿੱਚ ਗ੍ਰਿਫ਼ਤਾਰ ਨੌਜਵਾਨਾਂ ਦੀ ਜ਼ਮਾਨਤ ਦੇ ਮੁੱਦੇ ’ਤੇ ਅੱਜ ਐਸਡੀਐਮ ਬਰਨਾਲਾ ਨੂੰ ਮਿਲਣ ਪਹੁੰਚਿਆ।

author-image
ਜਸਮੀਤ ਸਿੰਘ
Updated On
New Update
ਬਰਨਾਲਾ: ਫੜੇ ਗਏ ਸਿੱਖ ਨੌਜਵਾਨਾਂ ਦੇ ਹੱਕ 'ਚ ਨਿੱਤਰੀ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਕਮੇਟੀ
Advertisment

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਕਮੇਟੀ ਮੈਂਬਰ, ਬਰਨਾਲਾ ਦਾ ਇੱਕ ਵਫ਼ਦ ਅੰਮ੍ਰਿਤਪਾਲ ਸਿੰਘ ਕੇਸ ਵਿੱਚ ਗ੍ਰਿਫ਼ਤਾਰ ਨੌਜਵਾਨਾਂ ਦੀ ਜ਼ਮਾਨਤ ਦੇ ਮੁੱਦੇ ’ਤੇ ਅੱਜ ਐਸਡੀਐਮ ਬਰਨਾਲਾ ਨੂੰ ਮਿਲਣ ਪਹੁੰਚਿਆ।

Advertisment

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਕਮੇਟੀ ਮੈਂਬਰ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਇੰਚਾਰਜ ਭਦੋੜ ਸੀਨੀਅਰ ਅਕਾਲੀ ਆਗੂ ਨੇ ਮੌਕੇ ’ਤੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਨਾਜਾਇਜ਼ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸਿੱਖ ਨੌਜਵਾਨੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਆਖਰੀ ਦਮ ਤੱਕ ਲੜਾਈ ਲੜੀ ਜਾਵੇਗੀ। ਅੰਮ੍ਰਿਤਪਾਲ ਮਾਮਲੇ 'ਚ ਪੁਲਿਸ ਨੇ ਬਰਨਾਲਾ ਦੇ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਤੋਂ 9 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। 

ਜਿਨ੍ਹਾਂ 'ਤੇ ਧਾਰਾ 107/51 ਤਹਿਤ ਪਾਬੰਦੀ ਲਗਾਈ ਗਈ ਹੈ। ਜਿਨ੍ਹਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ। ਜਿਨ੍ਹਾਂ ਦੀ ਜ਼ਮਾਨਤ ਲਈ ਅੱਜ ਐਸ.ਡੀ.ਐਮ ਬਰਨਾਲਾ ਕੋਲ ਉਨ੍ਹਾਂ ਨੌਜਵਾਨਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਦਰਮਿਆਨ ਫੜੇ ਗਏ ਨੌਜਵਾਨਾਂ ਦੇ ਮਾਪੇ ਵੀ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।

- PTC NEWS
shiromani-akali-dal standing-committee-members sdm-barnala
Advertisment

Stay updated with the latest news headlines.

Follow us:
Advertisment