Shiromani Akali Dal ਦੇ ਮਹਿੰਦਰ ਸਿੰਘ ਕੇਪੀ 'ਤੇ ਡਿੱਗਿਆ ਦੁੱਖਾਂ ਦਾ ਪਹਾੜ; ਭਿਆਨਕ ਸੜਕ ਹਾਦਸੇ 'ਚ ਹੋਈ 36 ਸਾਲਾਂ ਪੁੱਤ ਦੀ ਮੌਤ
Mohinder Singh Kaypee Son Death : ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗਿਆ ਜਦੋ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਕਾਰ ਨੇ ਫਾਰਚੂਨਰ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮਹਿੰਦਰ ਸਿੰਘ ਕੇਪੀ ਦੇ ਪੁੱਤ ਰਿੱਚੀ ਕੇਪੀ ਦੀ ਇਸ ਹਾਦਸੇ ’ਚ ਮੌਤ ਹੋ ਗਈ। ਰਿੱਚੀ ਕੇਪੀ ਦੀ ਉਮਰ 36 ਸਾਲ ਸੀ।
ਦੱਸ ਦਈਏ ਕਿ ਜਲੰਧਰ ਸ਼ਹਿਰ ਦੇ ਮਾਡਲ ਟਾਊਨ ਏਰੀਏ ’ਚ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸ ਦਈਏ ਕਿ ਰਿੱਚੀ ਕੇਪੀ ਮਹਿੰਦਰ ਕੇਪੀ ਦਾ ਇਕਲੌਤਾ ਪੁੱਤਰ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਐਕਸ ’ਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇਪੀ ਦੇ ਨੌਜਵਾਨ ਬੇਟੇ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ : Zira liquor factory : ਲੋਕਾਂ ਦੀ ਵੱਡੀ ਜਿੱਤ , NGT ਅਦਾਲਤ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਅਤੇ ਢਾਹੁਣ ਦੇ ਹੁਕਮ
- PTC NEWS