Tue, Dec 23, 2025
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਦੇ ਵੀ Veer Bal Diwas ਨਾਂਅ ਦੀ ਮੰਗ ਨਹੀਂ ਕੀਤੀ ਗਈ, BJP ਲੀਡਰ ਦਾ ਬਿਆਨ ਕੋਰਾ ਝੂਠ : ਮਨਜੀਤ ਸਿੰਘ ਜੀਕੇ

Veer Bal Diwas Controversy : ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਉਸ ਸੈਮੀਨਾਰ ਦੇ ਵੀਡੀਓ ਲਿੰਕ ਵੀ ਸਾਂਝਾ ਕਰ ਸਕਦੇ ਹਨ, ਜਿਸ ਤੋਂ ਇਹ ਸਾਫ਼ ਹੋ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਉਹਨਾਂ ਵੱਲੋਂ ਕਦੇ ਵੀ ‘ਵੀਰ ਬਾਲ ਦਿਵਸ’ ਦੀ ਮੰਗ ਨਹੀਂ ਕੀਤੀ ਗਈ।

Reported by:  PTC News Desk  Edited by:  KRISHAN KUMAR SHARMA -- December 23rd 2025 05:32 PM -- Updated: December 23rd 2025 05:35 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਦੇ ਵੀ Veer Bal Diwas ਨਾਂਅ ਦੀ ਮੰਗ ਨਹੀਂ ਕੀਤੀ ਗਈ, BJP ਲੀਡਰ ਦਾ ਬਿਆਨ ਕੋਰਾ ਝੂਠ : ਮਨਜੀਤ ਸਿੰਘ ਜੀਕੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਦੇ ਵੀ Veer Bal Diwas ਨਾਂਅ ਦੀ ਮੰਗ ਨਹੀਂ ਕੀਤੀ ਗਈ, BJP ਲੀਡਰ ਦਾ ਬਿਆਨ ਕੋਰਾ ਝੂਠ : ਮਨਜੀਤ ਸਿੰਘ ਜੀਕੇ

Veer Bal Diwas Controversy : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਜਾਰੀ ਮੀਡੀਆ ਬਿਆਨ ਵਿੱਚ ਦੱਸਿਆ ਕਿ ਭਾਜਪਾ (BJP) ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲਾ (Pritpal Singh Baliawal) ਦਾ ਇਹ ਬਿਆਨ ਸਰਾਸਰ ਝੂਠ ਹੈ ਜਿਸ ਵਿੱਚ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਮੀਡੀਆ ਵਿੱਚ 'ਤੇ ਆਪਣੇ ਟਵੀਟਰ ’ਤੇ ਬਿਆਨ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇੱਕ ਸੈਮੀਨਾਰ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal), ਸਾਂਸਦ ਸਮ੍ਰਿਤੀ ਇਰਾਨੀ, ਖੁਦ ਮਨਜੀਤ ਸਿੰਘ ਜੀ.ਕੇ., ਇੰਡੀਆ ਟੀ.ਵੀ. ਦੇ ਮਾਲਕ ਰਜਤ ਸ਼ਰਮਾ ਮੌਜੂਦ ਸਨ, ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੰਗ ਕੀਤੀ ਗਈ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਿਆ ਜਾਵੇ।

ਮਨਜੀਤ ਸਿੰਘ ਜੀ.ਕੇ. ਨੇ ਅੱਗੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵੀ ਅਜਿਹਾ ਪ੍ਰੈੱਸ ਨੋਟ ਨਹੀਂ ਹੈ, ਜਿਸ ਵਿੱਚ ਅਜਿਹੀ ਮੰਗ ਕਰਨ ਦਾ ਜ਼ਿਕਰ ਹੋਵੇ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਉਸ ਸੈਮੀਨਾਰ ਦੇ ਵੀਡੀਓ ਲਿੰਕ ਵੀ ਸਾਂਝਾ ਕਰ ਸਕਦੇ ਹਨ, ਜਿਸ ਤੋਂ ਇਹ ਸਾਫ਼ ਹੋ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਾਂ ਉਹਨਾਂ ਵੱਲੋਂ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਰੱਖਣ ਦੀ ਮੰਗ ਨਹੀਂ ਕੀਤੀ ਗਈ।


ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਭਾਜਪਾ ਦੇ ਰਾਜਸੀ ਏਜੰਡੇ ਦੀ ਪੂਰਤੀ ਲਈ ਅਤੇ ਹਾਲ ਹੀ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ (ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਵੱਲੋਂ ਜੋ ਸਿੱਖ ਸਾਂਸਦਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦਸ਼ਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ ਨੂੰ ਸੰਸਦ ਵਿੱਚ ਰੱਖਿਆ ਜਾਵੇ, ਦੀ ਖਿਲਾਫਤ ਵਜੋਂ ਪ੍ਰਿਤਪਾਲ ਸਿੰਘ ਬਲੀਆਵਾਲਾ ਨੇ ਅਜਿਹਾ ਝੂਠਾ ਬਿਆਨ ਦਿੱਤਾ ਹੈ ਜਿਸ ’ਤੇ ਉਹਨਾਂ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਮਨਜੀਤ ਸਿੰਘ ਜੀ.ਕੇ. ਨੇ ਅੱਗੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ, ਜੋ ਕਿ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਜੇ ਜਥੇਦਾਰ ਸਨ, ਇਸ ਸਭ ਤੋਂ ਭਲੀ ਭਾਤੀ ਜਾਣੂ ਹੋਣ ਦੇ ਬਾਵਜੂਦ ਵੀ ਆਪਣੇ ਪੇਜਾਂ ’ਤੇ ਪੋਸਟਾਂ ਪਾ ਕੇ ਸੰਗਤ ਨੂੰ ਜੋ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹ ਵਰਤਾਰਾ ਬਹੁਤ ਹੀ ਮੰਦਭਾਗਾ ਹੈ।

- PTC NEWS

Top News view more...

Latest News view more...

PTC NETWORK
PTC NETWORK