Fri, Dec 5, 2025
Whatsapp

Shiromani Akali Dal President Sukhbir Singh Badal : ਅਕਾਲੀ ਦਲ ਦੀ ਪ੍ਰਧਾਨਗੀ ਮੁੜ ਮਿਲਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- NDA ਦਾ ਸਾਥ ਛੱਡਣ ਤੋਂ ਬਾਅਦ ਸ਼ੁਰੂ ਹੋਈ ਸਾਜਿਸ਼ View in English

ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸਮੂਹ ਹਾਊਸ ਦੀ ਰਾਏ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ।

Reported by:  PTC News Desk  Edited by:  Aarti -- April 12th 2025 09:08 AM -- Updated: April 12th 2025 02:35 PM
Shiromani Akali Dal President Sukhbir Singh Badal : ਅਕਾਲੀ ਦਲ ਦੀ ਪ੍ਰਧਾਨਗੀ ਮੁੜ ਮਿਲਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- NDA ਦਾ ਸਾਥ ਛੱਡਣ ਤੋਂ ਬਾਅਦ ਸ਼ੁਰੂ ਹੋਈ ਸਾਜਿਸ਼

Shiromani Akali Dal President Sukhbir Singh Badal : ਅਕਾਲੀ ਦਲ ਦੀ ਪ੍ਰਧਾਨਗੀ ਮੁੜ ਮਿਲਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- NDA ਦਾ ਸਾਥ ਛੱਡਣ ਤੋਂ ਬਾਅਦ ਸ਼ੁਰੂ ਹੋਈ ਸਾਜਿਸ਼

  • 02:35 PM, Apr 12 2025
    ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਸੰਬੋਧਨ
    •  'ਅਕਾਲੀ ਦਲ ਦੀ ਲੀਡਰਸ਼ਿਪ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ'
    •  'NDA ਛੱਡਣ ਤੋਂ ਬਾਅਦ ਸਾਡੇ ਖਿਲਾਫ਼ ਸਾਜਿਸ਼ਾਂ ਹੋਈਆਂ'
    •  'ਚੜ੍ਹਦੀ ਕਲਾ ਦੀ ਗੱਲ ਕਰਿਆ ਕਰੋ ਢਹਿੰਦੀ ਕਲਾ ਦੀ ਨਹੀਂ'
    •  '2027 'ਚ ਮੁੜ ਅਕਾਲੀ ਦਲ ਦੀ ਸਰਕਾਰ ਲਿਆਓ'
    •  'ਮੇਰੀ ਗਰੰਟੀ ਹੈ ਕਿ ਪੰਜਾਬ ਮੁੜ ਵਿਕਾਸ ਅਤੇ ਅਮਨ-ਸ਼ਾਂਤੀ ਦੀ ਰਾਹ 'ਤੇ ਹੋਵੇਗਾ'
    •  'ਪੰਜਾਬ ਨੂੰ ਮੁੜ ਨੰਬਰ-1 ਬਣਾਉਣ ਇੱਕੋ-ਇੱਕ ਟੀਚਾ'
    •  'ਪੰਜਾਬੀਓ ਪਛਾਣ ਲਵੋ ਆਪਣਾ ਕੌਣ ਅਤੇ ਪਰਾਇਆ ਕੌਣ ਹੈ'
    •  'ਪੰਜਾਬ ਦੀ ਤਰੱਕੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ'
    •  'ਭੂੰਦੜ ਸਾਬ੍ਹ ਤੁਹਾਡਾ ਧੰਨਵਾਦ ਤੁਸੀਂ ਔਖੇ ਸਮੇਂ ਪਾਰਟੀ ਦੀ ਅਗਵਾਈ ਕੀਤੀ'
    •  'ਪੁਰਾਣੇ ਅਕਾਲੀ ਜੋ ਪਾਰਟੀ ਤੋਂ ਦੂਰ ਹੋਏ ਮੇਰੀ ਬੇਨਤੀ ਹੈ ਕਿ ਵਾਪਸੀ ਕਰਕੇ ਪਾਰਟੀ ਹੋਰ ਮਜ਼ਬੂਤ ਕਰੋ'
    •  '25 ਅਪ੍ਰੈਲ ਨੂੰ ਵੱਡੇ ਬਾਦਲ ਸਾਬ੍ਹ ਦੀ ਬਰਸੀ ਮੌਕੇ ਹਰ ਜ਼ਿਲ੍ਹੇ ਵਿੱਚ ਸਮਾਗਮ ਹੋਵੇਗਾ'
  • 02:25 PM, Apr 12 2025
    ਸੁਖਬੀਰ ਸਿੰਘ ਬਾਦਲ ਦੇ ਹੱਥ ਮੁੜ ਆਈ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ

  • 02:23 PM, Apr 12 2025
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ


  • 02:19 PM, Apr 12 2025
    ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ 'ਸਰਬੱਤ ਦਾ ਭਲਾ'
    • 'ਅਕਾਲੀ ਦਲ ਨੂੰ ਖਤਮ ਕਰਨ ਦੀ ਰਚੀ ਗਈ ਸੀ ਸਾਜਿਸ਼'
    • 'NDA ਦਾ ਸਾਥ ਛੱਡਣ ਤੋਂ ਬਾਅਦ ਸ਼ੁਰੂ ਹੋਈ ਸਾਜਿਸ਼'
    • 'ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ’ਤੇ ਬੀਜੇਪੀ ਨੇ ਕੀਤਾ ਕਬਜ਼ਾ'
    • 'ਹੁਣ ਸਖ਼ਤ ਸਾਹਿਬਾਨ ’ਤੇ ਬਿੱਟੂ ਵਰਗੇ ਪਤਿਤ ਸਿੱਖਾਂ ਨੂੰ ਦਿੱਤੇ ਜਾ ਰਹੇ ਸਿਰੋਪਾਓ'
  • 02:16 PM, Apr 12 2025
    ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਸੰਬੋਧਨ
    • ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ- ਸੁਖਬੀਰ ਸਿੰਘ ਬਾਦਲ 
    • 'ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ'
    • 'ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ'
  • 02:12 PM, Apr 12 2025
    ਪੀਟੀਸੀ ਨਿਊਜ਼ ’ਤੇ ਦੇਖੋ ਲਾਈਵ ਤਸਵੀਰਾਂ

  • 02:11 PM, Apr 12 2025
    ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

    ਸੁਖਬੀਰ ਸਿੰਘ ਬਾਦਲ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ। ਜੈਕਾਰਿਆਂ ਦੀ ਗੂੰਜ ’ਚ ਸਮੂਹ ਡੈਲੀਗੇਟਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮੁੱਖ ਚੋਣ ਅਧਿਕਾਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸਮੂਹ ਹਾਊਸ ਦੀ ਰਾਏ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ। 

  • 01:57 PM, Apr 12 2025
    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਦੀ ਪ੍ਰਕਿਰਿਆ ਸ਼ੁਰੂ

    ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂਅ ਦਾ ਰੱਖਿਆ ਮਤਾ

  • 01:05 PM, Apr 12 2025
    ਤੇਜਾ ਸਮੁੰਦਰੀ ਹਾਲ ਦੇ ਅੰਦਰ ਦੀਆਂ ਤਸਵੀਰਾਂ


  • 12:00 PM, Apr 12 2025
    ਤੇਜਾ ਸਿੰਘ ਸਮੁੰਦਰੀ ਹਾਲ ਤੋਂ ਦੇਖੋ Live ਤਸਵੀਰਾਂ

  • 11:59 AM, Apr 12 2025
    ਇਜਲਾਸ ਦੌਰਾਨ ਮਤੇ ਕੀਤੇ ਜਾ ਰਹੇ ਪੇਸ਼


  • 11:49 AM, Apr 12 2025
    ਜਰਨਲ ਡੈਲੀਗੇਡ ਇਜਲਾਸ ਹੋਇਆ ਸ਼ੁਰੂ

    ਤੇਜਾ ਸਿੰਘ ਸਮੁੰਦਰੀ ਹਾਲ ’ਚ ਅਰਦਾਸ ਮਗਰੋਂ ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਸ਼ੁਰੂ ਹੋਇਆ

  • 11:42 AM, Apr 12 2025
    ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ

  • 11:07 AM, Apr 12 2025
    ਸੁਖਬੀਰ ਸਿੰਘ ਬਾਦਲ ਦੀ 'ਪ੍ਰਧਾਨਗੀ' ਸਫ਼ਰ
    • ਦਸੰਬਰ 2008 ’ਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਣੇ 
    • 16 ਨਵੰਬਰ 2024 ਸੁਖਬੀਰ ਸਿੰਘ ਬਾਦਲ ਦਾ ਅਸਤੀਫਾ 
    • 10 ਜਨਵਰੀ 2025 ਅਸਤੀਫਾ ਮਨਜ਼ੂਰ 
  • 10:52 AM, Apr 12 2025
    Shiromani Akali Dal ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

  • 10:50 AM, Apr 12 2025
    ਡੈਲੀਗੇਟ ਦੀ ਪਾਰਦਰਸ਼ੀ ਢੰਗ ਨਾਲ ਚੋਣ ਹੋਈ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

    ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਡੈਲੀਗੇਟ ਦੀ ਪਾਰਦਰਸ਼ੀ ਢੰਗ ਨਾਲ ਚੋਣ ਹੋਈ ਹੈ। ਚੋਣ ਕਮਿਸ਼ਨ ਕੋਲ ਸਾਡਾ ਸਾਰਾ ਰਿਕਾਰਡ ਮੌਜੂਦ ਹੈ।


  • 10:41 AM, Apr 12 2025
    ਸਰਬਜੀਤ ਝਿੰਜਰ ਨੇ ਸੁਖਜਿੰਦਰ ਸਿੰਘ ਰੰਧਾਵਾ ’ਤੇ ਚੁੱਕੇ ਸਵਾਲ
    • 'ਰੰਧਾਵਾ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹਮਲੇ ਤੋਂ ਬਾਅਦ ਖੁਸ਼ੀ ’ਚ ਲੱਡੂ ਵੰਡੇ ਸੀ'
    • 'ਕਾਂਗਰਸ ਸ਼ੁਰੂ ਤੋਂ ਹੀ ਪੰਥਕ ਮਸਲਿਆਂ ’ਚ ਦਿੱਦੀ ਰਹੀ ਹੈ ਦਖ਼ਲ'
    • 'ਗੁਪਤ ਤਰੀਕੇ ਨਾਲ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ'
    • 'ਦਿੱਲੀ ਤੋਂ ਹਮੇਸ਼ਾ ਹੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਹੋਈਆਂ ਸਾਜਿਸ਼ਾਂ'
  • 10:18 AM, Apr 12 2025
    ਥੋੜ੍ਹੀ ਦੇਰ ’ਚ ਜਨਰਲ ਹਾਊਸ ਦੀ ਕਾਰਵਾਈ ਹੋਵੇਗੀ ਸ਼ੁਰੂ
    • ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਲੀਡਰ ਪਹੁੰਚਣੇ ਹੋਏ ਸ਼ੁਰੂ 
    • ਹਰਸਿਮਰਤ ਕੌਰ ਬਾਦਲ ਵੀ ਪਹੁੰਚੇ 
  • 09:41 AM, Apr 12 2025
    ਬਾਗੀ ਧੜਾ ਸਿੱਖ ਕੌਮ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਪਾਰਟੀ ਕੋਲ ਪਹੁੰਚਿਆ- ਡਾਕਟਰ ਦਲਜੀਤ ਸਿੰਘ ਚੀਮਾ

    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੌਕੇ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਾਗੀ ਧੜਾ ਸਿੱਖ ਕੌਮ ਦੀ ਸਭ ਤੋਂ ਵੱਡੀ ਦੁਸ਼ਮਣ ਕਾਂਗਰਸ ਪਾਰਟੀ ਕੋਲ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਚਿੱਠੀ ਨੂੰ ਸਾਂਝੀ ਵੀ ਕੀਤਾ। 

    ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਨਾਲ ਸਾਡੇ ਜਜਬਾਤ ਜੁੜੇ ਹਨ। ਇਸ ਲਈ ਪੁਰਾਤਨ ਸਮੇਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋ ਰਿਹਾ ਹੈ। 

  • 09:18 AM, Apr 12 2025
    ਅੰਮ੍ਰਿਤਸਰ 'ਚ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਡੈਲੀਗੇਟ ਇਜਲਾਸ
    • ਕਰੀਬ 500 ਡੈਲੀਗੇਟ ਨਵੇਂ ਪ੍ਰਧਾਨ ਦੀ ਕਰਨਗੇ ਚੋਣ
    • ਬੀਤੇ ਵਰ੍ਹੇ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਅਹੁਦੇ ਤੋਂ ਦਿੱਤਾ ਸੀ ਅਸਤੀਫਾ
    • 2008 ਵਿੱਚ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਬਣੇ ਸਨ ਅਕਾਲੀ ਦਲ ਦੇ ਪ੍ਰਧਾਨ
    • ਹਰ 3 ਸਾਲ ਬਾਅਦ ਹੁੰਦੀ ਹੈ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਦੀ ਭਰਤੀ
  • 09:09 AM, Apr 12 2025
    ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

Shiromani Akali Dal New President Live Updates :  ਸ਼੍ਰੋਮਣੀ ਅਕਾਲੀ ਦਲ ਪਾਰਟੀ ਅੱਜ ਦੁਪਹਿਰ 11 ਵਜੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਪਣਾ ਜਨਰਲ ਡੈਲੀਗੇਟ ਇਜਲਾਸ ਕਰੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਵੀ ਮਿਲੇਗਾ।

ਦੱਸ ਦਈਏ ਕਿ ਇਹ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਵਿਸਾਖੀ ਦੇ ਮੌਕੇ 'ਤੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਰਾਜਨੀਤਿਕ ਕਾਨਫਰੰਸ ਕੀਤੀ ਜਾਵੇਗੀ।


ਸਵੇਰੇ 11 ਵਜੇ ਅੰਮ੍ਰਿਤਸਰ ਵਿੱਚ ਪਾਰਟੀ ਡੈਲੀਗੇਟ ਸ੍ਰੀ ਦਰਬਾਰ ਸਾਹਿਬ ਦੇ ਅਹਾਤੇ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਨਵੇਂ ਪ੍ਰਧਾਨ ਦੇ ਨਾਂ ਦੇ ਐਲਾਨ ਦੇ ਨਾਲ ਹੀ ਅਹੁਦੇਦਾਰਾਂ ਤੋਂ ਇਲਾਵਾ ਇੱਕ ਨਵੀਂ ਵਰਕਿੰਗ ਕਮੇਟੀ ਵੀ ਬਣਾਈ ਜਾਵੇਗੀ। 

ਇਹ ਵੀ ਪੜ੍ਹੋ : Punjab News : ANTF ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ ,18.227 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ, ਪਾਕਿਸਤਾਨੀ ਤਸਕਰ 'ਬਿੱਲਾ' ਨਾਲ ਸਨ ਸਬੰਧ

- PTC NEWS

Top News view more...

Latest News view more...

PTC NETWORK
PTC NETWORK