Sun, May 31, 2026
Whatsapp

'ਭਗਵੰਤ ਮਾਨ ਨੂੰ ਘਰੇ ਬਿਠਾਇਆ ਕੇਜਰੀਵਾਲ ਚਲਾ ਰਿਹਾ ਸਰਕਾਰ'; ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਹਲਕੇ ਦੇ ਲਗਭਗ 100 ਤੋਂ ਵੱਧ ਪਿੰਡਾਂ ਵਿੱਚ ਇਹ ਚਾਰੇ ਦੀ ਸਹਾਇਤਾ ਪਹੁੰਚਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹੜ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਲਈ ਅਕਾਲੀ ਦਲ ਵੱਲੋਂ ਅਗਲੇ ਪੜਾਅ ਵਿੱਚ ਕਣਕ ਦੀ ਬਜਾਈ ਲਈ ਬੀਜ ਵੀ ਭੇਜੇ ਜਾਣਗੇ।

Reported by:  PTC News Desk  Edited by:  Aarti -- September 27th 2025 02:54 PM
'ਭਗਵੰਤ ਮਾਨ ਨੂੰ ਘਰੇ ਬਿਠਾਇਆ ਕੇਜਰੀਵਾਲ ਚਲਾ ਰਿਹਾ ਸਰਕਾਰ'; ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

'ਭਗਵੰਤ ਮਾਨ ਨੂੰ ਘਰੇ ਬਿਠਾਇਆ ਕੇਜਰੀਵਾਲ ਚਲਾ ਰਿਹਾ ਸਰਕਾਰ'; ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Ajnala News : ਪੰਜਾਬ ਵਿੱਚ ਆਏ ਭਿਆਨਕ ਹੜਾਂ ਕਾਰਨ ਪਿੰਡਾਂ ਦੇ ਲੋਕ ਅਤੇ ਪਸ਼ੂਆਂ ਦੋਵੇਂ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਦੇ ਪਿੰਡ ਵਿਛੋਆ ਵਿੱਚ ਪਹੁੰਚ ਕੇ ਵੱਡੀ ਰਾਹਤ ਸੇਵਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਹਨਾਂ ਨੇ ਪਸ਼ੂਆਂ ਲਈ 200 ਚਾਰੇ ਦੀਆਂ ਟਰਾਲੀਆਂ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਪਿੰਡਾਂ ਵੱਲ ਰਵਾਨਾ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਹਲਕੇ ਦੇ ਲਗਭਗ 100 ਤੋਂ ਵੱਧ ਪਿੰਡਾਂ ਵਿੱਚ ਇਹ ਚਾਰੇ ਦੀ ਸਹਾਇਤਾ ਪਹੁੰਚਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹੜ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਲਈ ਅਕਾਲੀ ਦਲ ਵੱਲੋਂ ਅਗਲੇ ਪੜਾਅ ਵਿੱਚ ਕਣਕ ਦੀ ਬਜਾਈ ਲਈ ਬੀਜ ਵੀ ਭੇਜੇ ਜਾਣਗੇ। ਇਨ੍ਹਾਂ ਨਾਲ ਨਾਲ, ਜਿਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ, ਉਨ੍ਹਾਂ ਵਿੱਚੋਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਦੀ ਸਹਾਇਤਾ ਵੀ ਦਿੱਤੀ ਜਾਵੇਗੀ।


ਉਹਨਾਂ ਨੇ ਐਲਾਨ ਕੀਤਾ ਕਿ ਅਗਲੇ ਕੁਝ ਦਿਨਾਂ ਵਿੱਚ ਅਕਾਲੀ ਦਲ ਵੱਲੋਂ 112 ਮੈਡੀਕਲ ਕੈਂਪ ਟੀਮਾਂ ਪੂਰੇ ਪੰਜਾਬ ਦੇ ਹੜ ਪੀੜਤ ਪਿੰਡਾਂ ਵਿੱਚ ਭੇਜੀਆਂ ਜਾਣਗੀਆਂ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਯੂਥ ਅਕਾਲੀ ਦਲ ਦੀਆਂ ਟੀਮਾਂ ਵੱਲੋਂ ਹਰ ਪ੍ਰਭਾਵਿਤ ਪਿੰਡ ਵਿੱਚ ਫੋਗਿੰਗ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਹੜ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ-ਦਰਦ ਵਿੱਚ ਖੜੀ ਰਹੀ ਹੈ ਅਤੇ ਇਸ ਵਾਰ ਵੀ ਪਾਰਟੀ ਦੇ ਵਰਕਰ ਪਿੰਡਾਂ-ਪਿੰਡ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਹਨਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਇਹ ਸੇਵਾ ਹੜ ਪੀੜਤਾਂ ਦੀਆਂ ਮੁੱਖ ਲੋੜਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ।

ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ  ਨਾਲਾਇਕੀ ਕਾਰਨ ਪੰਜਾਬ ’ਚ ਹੜ੍ਹ ਆਇਆ। ਸੂਬੇ ਭਰ ’ਚ ਹੋਏ ਨੁਕਸਾਨ ਨੂੰ ਬਚਾਇਆ ਜਾ ਸਕਦਾ ਸੀ ਪਰ ਸਰਕਾਰ ਸੁੱਤੀ ਰਹੀ। ਇੱਕ ਦਮ ਸਾਰੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਜਿਸ ਕਾਰਨ ਹੜ੍ਹ ਆਏ। 

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘਰੇ ਬਿਠਾਇਆ ਹੋਇਆ ਹੈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀ ਸਰਕਾਰ ਚਲਾਈ ਜਾ ਰਹੀ ਹੈ। ਸਿਸੋਸਦੀਆ ਅਤੇ ਜੈਨ ਸਣੇ ਦਿੱਲੀ ਵਾਲੇ ਪੈਸੇ ਇੱਕਠਾ ਕਰਨ ’ਤੇ ਲੱਗੇ ਹੋਏ ਹਨ। 

ਇਹ ਵੀ ਪੜ੍ਹੋ : America ਤੋਂ ਡਿਪੋਰਟ ਹੋਈ ਹਰਜੀਤ ਕੌਰ ਨੇ ਦੱਸਿਆ ਆਪਣਾ ਦਰਦ; ਕਿਹਾ- ਮੇਰਾ ਪਰਿਵਾਰ US 'ਚ ਤੇ ਮੈਂ ਇੱਥੇ ਇਕੱਲੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK