Sun, Dec 14, 2025
Whatsapp

Senior Vice President List : ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

Akali Dal Senior Vice President List : ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ।

Reported by:  PTC News Desk  Edited by:  KRISHAN KUMAR SHARMA -- July 08th 2025 04:40 PM -- Updated: July 08th 2025 05:04 PM
Senior Vice President List : ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

Senior Vice President List : ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

Akali Dal Senior Vice President List : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਐਕਸ ਖਾਤੇ 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਚੁਣੇ ਅਹੁਦੇਦਾਰਾਂ ਦੀ ਸੂਚੀ ਵੀ ਨੱਥੀ ਕੀਤੀ ਹੈ, ਜਿਸ ਵਿੱਚ ਆਗੂਆਂ ਦੇ ਨਾਂਅ ਲਿਖੇ ਹੋਏ ਹਨ।

ਸੂਚੀ ਵਿੱਚ ਕਿਹੜੇ-ਕਿਹੜੇ ਆਗੂਆਂ ਦੇ ਨਾਂਅ ਸ਼ਾਮਲ ?

ਇਸ ਸੂਚੀ ਰਾਹੀਂ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ, ਉਨ੍ਹਾਂ ਵਿੱਚ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਮਨਜੀਤ ਸਿੰਘ ਜੀ.ਕੇ.,  ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ,  ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਸ਼ਾਮਲ ਹਨ।

ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ 33 ਜ਼ਿਲ੍ਹਾ ਪ੍ਰਧਾਨਾਂ ਦੇ ਨਾਂਵਾਂ ਦਾ ਵੀ ਐਲਾਨ ਕੀਤਾ ਗਿਆ ਸੀ....ਵੇਖਣ ਲਈ ਕਰੋ ਲਿੰਕ 'ਤੇ ਕਲਿੱਕ...

SAD District President List : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

- PTC NEWS

Top News view more...

Latest News view more...

PTC NETWORK
PTC NETWORK