Sukhbir Singh Badal: ਲੁਧਿਆਣਾ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘੇਰੀ ਮਾਨ ਸਰਕਾਰ, ਕਿਹਾ..
ਨਵੀਨ ਸ਼ਰਮਾ (ਲੁਧਿਆਣਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਅਤੇ ਮੁੱਖ ਮੰਤਰੀ ਸਮੇਤ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਲੁਧਿਆਣਾ ਦੇ ਜਮਾਲਪੁਰ ਇਲਾਕੇ 'ਚ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਸਰਕਾਰ ਕੋਲ ਇਸ਼ਤਿਹਾਰਾਂ 'ਤੇ ਸਾਲ ਭਰ 'ਚ ਖਰਚ ਕਰਨ ਲਈ 750 ਕਰੋੜ ਰੁਪਏ ਹਨ, ਪਰ ਇਸ ਨੇ ਕਿਸਾਨਾਂ ਨੂੰ ਰਾਹਤ ਦੇਣ 'ਤੇ 186 ਕਰੋੜ ਰੁਪਏ ਹੀ ਖਰਚ ਦਿੱਤੇ ਹਨ।
ਉਨ੍ਹਾਂ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਖ਼ੁਲਾਸਾ ਕੀਤਾ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਲੁਧਿਆਣਾ ਦੇ 66 ਸ਼ਰਾਬ ਦੇ ਠੇਕਿਆਂ ’ਤੇ ਚਿਟਾ ਵੇਚਣ ਦੇ ਮਾਮਲੇ ਵਿੱਚ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਸੀ ਪਰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਨਾ ਹੋਣ 'ਤੇ ਉਸ 'ਤੇ ਕੇਂਦਰ ਰਾਹੀਂ ਕਾਰਵਾਈ ਕੀਤੀ ਜਾਣੀ ਸੀ। ਜਦੋਂ ਸੁਖਬੀਰ ਬਾਦਲ ਤੋਂ ਫਰੀਦਕੋਟ 'ਚ ਉਨ੍ਹਾਂ ਦੀ ਗੱਡੀ 'ਤੇ ਹੋਏ ਹਮਲੇ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸ ਨਾਲ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਦੇ 66 ਸ਼ਰਾਬ ਦੇ ਠੇਕਿਆਂ 'ਤੇ ਚਿੱਟਾ ਵੇਚਣ ਦੇ ਮਾਮਲੇ 'ਚ ਰਾਜਪਾਲ ਦੇ ਕਹਿਣ 'ਤੇ ਵੀ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਇਕ ਸਾਲ 'ਚ ਇਸ਼ਤਿਹਾਰਾਂ 'ਤੇ 750 ਕਰੋੜ ਰੁਪਏ ਖਰਚ ਕੀਤੇ ਪਰ ਕਿਸਾਨਾਂ ਨੂੰ ਸਿਰਫ 186 ਕਰੋੜ ਰੁਪਏ ਦੀ ਰਾਹਤ ਦਿੱਤੀ। ਜੋ ਕਿ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ।
ਇਹ ਵੀ ਪੜ੍ਹੋ: ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਮਿਲੀ ਲਾਸ਼ !
- PTC NEWS