Kotkapura Firing Incident: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
Kotkapura Firing Incident: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਤੋਂ ਸੰਮਨ ਜਾਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟਸ ਰਿਪੋਰਟ ਦਾਖਲ ਕਰਨ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਜ਼ਿਕਰਯੋਗ ਹੈ ਕਿ 25 ਫਰਵਰੀ ਨੂੰ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਮ ਸ਼ਾਮਲ ਸਨ।
ਇਹ ਵੀ ਪੜ੍ਹੋ: Weather Update: ਪੰਜਾਬ ’ਚ ਮੀਂਹ ਕਾਰਨ 23 ਤੇ 24 ਮਾਰਚ ਨੂੰ ਯੈਲੋ ਅਲਰਟ ਜਾਰੀ !
- PTC NEWS