Tue, Jul 14, 2026
Whatsapp

AAP ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਲਟੀਮੇਟਮ; ਸ਼ੁਰੂ ਹੋਵੇਗਾ ਧਰਮ ਯੁੱਧ ਮੋਰਚਾ !

ਸੀਐੱਮ ਭਗਵੰਤ ਮਾਨ ਖਿਲਾਫ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਾਇਰਲ ਵੀਡੀਓ ’ਤੇ ਪ੍ਰੈਸ ਕਾਨਫਰੰਸ ਕੀਤੀ ਗਈ।

Reported by:  PTC News Desk  Edited by:  Aarti -- June 18th 2026 06:30 PM -- Updated: June 18th 2026 08:22 PM
AAP ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਲਟੀਮੇਟਮ; ਸ਼ੁਰੂ ਹੋਵੇਗਾ ਧਰਮ ਯੁੱਧ ਮੋਰਚਾ !

AAP ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਲਟੀਮੇਟਮ; ਸ਼ੁਰੂ ਹੋਵੇਗਾ ਧਰਮ ਯੁੱਧ ਮੋਰਚਾ !

ਇਸ ਸਮੇਂ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਨੂੰ ਲੈ ਕੇ ਮਾਮਲਾ ਕਾਫੀ ਭਖਿਆ ਹੋਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੀਐੱਮ ਭਗਵੰਤ ਮਾਨ ਨੂੰ ਗੁਰੂ ਦੋਖੀ ਐਲਾਨੇ ਜਾਣ ਮਗਰੋਂ ਹਰ ਪਾਸੇ ਸੀਐੱਮ ਭਗਵੰਤ ਮਾਨ ਖਿਲਾਫ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਾਇਰਲ ਵੀਡੀਓ ’ਤੇ ਪ੍ਰੈਸ ਕਾਨਫਰੰਸ ਕੀਤੀ ਗਈ।

ਇਹ ਪਹਿਲੀ ਵਾਰ ਨਹੀਂ ਕਿ ਭਗਵੰਤ ਮਾਨ ਨੇ ਬੇਅਦਬੀ ਕੀਤੀ- ਸੁਖਬੀਰ ਸਿੰਘ ਬਾਦਲ 


ਸੁਖਬੀਰ ਸਿੰਘ ਬਾਦਲ ਨੇ ਸੀਐਮ ਭਗਵੰਤ ਮਾਨ ’ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਬੇਅਦਬੀ ਕੀਤੀ ਹੋਵੇ। ਭਗਵੰਤ ਮਾਨ ਸ਼ਰਾਬ ਪੀਕੇ ਗੁਰਦੁਆਰਾ ਸਾਹਿਬ ਜਾਂਦਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਸੀਐੱਮ ਮਾਨ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਵੀ ਸ਼ਰਾਬ ਪੀਕੇ ਜਾਂਦੇ ਰਹੇ ਹਨ। ਸ਼ਰਾਬ ਪੀ ਕੇ ਭਗਵੰਤ ਮਾਨ ਪਾਰਲੀਮੈਂਟ ’ਚ ਵੀ ਜਾਂਦਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਨੇ ਸ਼ਰਾਬ ਨਾ ਪੀਣ ਬਾਰੇ ਆਪਣੀ ਮਾਂ ਦੀ ਝੂਠੀ ਸਹੁੰ ਵੀ ਖਾਂਧੀ। ਸੀਐੱਮ ਭਗਵੰਤ ਮਾਨ ਆਪਣੇ ਪਰਿਵਾਰ ਦੇ ਨਾਲ ਨਾਲ ਗੁਰੂਆਂ ਅਤੇ ਪੰਥ ਦਾ ਦੋਖੀ ਹੈ। 

'ਅਕਾਲੀ ਦਲ ਵੱਲੋਂ ਬਣਾਈ ਜਾਵੇਗੀ 5 ਮੈਂਬਰ ਕਮੇਟੀ'

ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵਾਇਰਲ ਵੀਡੀਓ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਖਿਲਾਫ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿਧਾਨ ਸਭਾ ’ਚ ਸੀਐੱਮ ਮਾਨ ਹਨ ਉਸ ਸਮੇਂ ਤੱਕ ਅਕਾਲੀ ਦਲ ਦਾ ਕੋਈ ਵੀ ਵਿਧਾਇਕ ਵਿਧਾਨਸਭਾ ’ਚ ਨਹੀਂ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ ਜਿਸਦੀ ਅਗਵਾਈ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਸ ਕਮੇਟੀ ’ਚ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਅਮਰਜੀਤ ਸਿੰਘ ਚਾਵਲਾ ਮੈਂਬਰ ਹੋਣਗੇ। 

'ਸਾਰੇ ਸੰਤ ਸਮਾਜ, ਧਾਰਮਿਕ ਜਥੇਦੰਬੀਆਂ ਤੇ ਸਿਆਸੀ ਪਾਰਟੀਆਂ ਇਸ ਮਸਲੇ ’ਤੇ ਹੋਣ ਇੱਕਠੇ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਇਹ ਲੜਾਈ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਨਹੀਂ ਹੈ ਸਗੋਂ ਸਮੁੱਚੇ ਪੰਥ ਦੀ ਤੇ ਹਰ ਧਰਮ ਦੀ ਲੜਾਈ ਹੈ। ਇਸ ਲੜਾਈ ’ਚ ਸਾਰੇ ਸੰਤ ਸਮਾਜ, ਧਾਰਮਿਕ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਇਸ ਮਸਲੇ ’ਤੇ ਇੱਕਠਾ ਹੋਣਾ ਚਾਹੀਦਾ ਹੈ।

'ਸ਼ੁਰੂ ਕੀਤਾ ਜਾਵੇਗਾ ਧਰਮ ਯੁੱਧ ਮੋਰਚਾ'

ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਸਾਰੀਆਂ ਪਾਰਟੀਆਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ 19 ਜੁਲਾਈ ਤੱਕ ਦਾ ਸਮਾਂ ਦਿੰਦੇ ਹਾਂ। ਉਨ੍ਹਾਂ ਵੱਲੋਂ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਮੰਗ ਕਰਦੇ ਹਾਂ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਹ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾਵੇਗਾ। ਜਿਸਦੀ ਅਗਵਾਈ ਸੰਤ ਸਮਾਜ ਵੱਲੋਂ ਕੀਤੀ ਜਾਵੇਗੀ।  

ਉਹਨਾਂ ਕਿਹਾ ਕਿ ਪੰਜਾਬ ਜਿਉਂਦਾ ਗੁਰਾਂ ਦੇ ਨਾਮ ’ਤੇ। ਕੋਈ ਵੀ ਸਿਆਸੀ ਪਾਰਟੀ ਦਾ ਧਾਰਮਿਕ ਜਥੇਬੰਦੀ ਹੋਵੇ ਭਾਵੇਂ ਕੋਈ ਵੀ ਹੋਵੇ, ਕਿਸੇ ਦੁਸ਼ਟ ਤੇ ਗੁਰੂ ਦੇ ਦੋਖੀ ਨੂੰ ਇਸ ਪਵਿੱਤਰ ਜ਼ਮੀਨ ਦੀ ਕਿਸਮਤ ’ਤੇ ਰਾਜ ਨਹੀਂ ਕਰਨ ਦੇ ਸਕਦੀ। ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬਾਨ ਅਤੇ ਖਾਲਸਾ ਪੰਥ ਦੇ ਦੁਸ਼ਮਣਾਂ ਖਿਲਾਫ ਸਾਂਝੀ ਲੜਾਈ ਹੈ। 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਈ ਮੌਕਿਆਂ ’ਤੇ ਸ਼ਰਾਬੀ ਭਗਵੰਤ ਮਾਨ ਨੂੰ ਬਰਗਾੜੀ ਮੋਰਚੇ, ਤਖ਼ਤ ਸ੍ਰੀ ਦਮਦਮਾ ਸਾਹਿਬ ਵਰਗੀਆਂ ਪਵਿੱਤਰ ਥਾਵਾਂ ਤੋਂ ਸੰਗਤ ਨੂੰ ਪਾਸੇ ਕਰਨਾ ਪਿਆ ਹੈ। ਉਹਨਾਂ ਦੀ ਆਪਣੀ ਧੀ ਸਮੇਤ ਉਹਨਾਂ ਦੇ ਆਪਣੇ ਪਰਿਵਾਰ ਨੇ ਵੀ ਉਹਨਾਂ ’ਤੇ ਸ਼ਰਾਬੀ ਹੋ ਕੇ ਸਿੱਖ ਗੁਰਧਾਮਾਂ ਦੀ ਪਵਿੱਤਰਤਾ ਭੰਗ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਨੂੰ ਸੰਸਦ ਅਤੇ ਵਿਧਾਨ ਸਭਾ ਵਿਚ ਸ਼ਰਾਬੀ ਹਾਲਤ ਵਿਚ ਜਾ ਕੇ ਸਿੱਖ ਕੌਮ ਦੀ ਬਦਨਾਮੀ ਕਰਵਾਉਣ ਦੀ ਲੱਤ ਲੱਗ ਗਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਜਨਵਰੀ 2024 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿਚ ਫਾਇਰਿੰਗ ਦਾ ਦੋਸ਼ੀ ਠਹਿਰਾਇਆ ਸੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵੀਡੀਓ ਜਿਸ ਵਿਚ ਭਗਵੰਤ ਮਾਨ ਸ਼ਰਾਬੀ ਹਾਲਤ ਵਿਚ ਸਾਡੇ ਮਹਾਨ ਸਿੱਖ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ’ਤੇ ਸ਼ਰਾਬ ਸੁੱਟਦਾ ਨਜ਼ਰ ਆਉਂਦਾ ਹੈ, ਪਿਛਲੇ ਇਕ ਸਾਲ ਤੋਂ ਜਨਤਕ ਹੈ। ਉਹਨਾਂ ਕਿਹਾ ਕਿ ਇਹ ਵੀਡੀਓ ਉਹਨਾਂ ਦੇ ਆਪਣੇ ਦੋਸਤ ਨੇ ਜਨਤਕ ਕੀਤੀ ਹੈ ਤੇ ਇਸ ਮਾਮਲੇ ਵਿਚ ਉਹਨਾਂ ਖਿਲਾਫ ਅਕਤੂਬਰ 2025 ਵਿਚ ਐਫ ਆਈ ਆਰ ਵੀ ਦਰਜ ਕੀਤੀ ਗਈ।

ਉਹਨਾਂ ਕਿਹਾ ਕਿ ਐਫ ਆਈ ਆਰ ਅਤੇ ਕੋਰਟ ਕੇਸ ਵਿਚ ਸਰਕਾਰ ਨੇ ਪਹਿਲਾਂ ਆਖਿਆ ਕਿ ਇਹ ਵੀਡੀਓ ਜਾਅਲੀ ਹੈ ਅਤੇ ਏ ਆਈ ਦੀ ਮਦਦ ਨਾਲ ਭਗਵੰਤ ਮਾਨ ਦੇ ਅਕਸ ਨੂੰ ਸੱਟ ਮਾਰੀ ਗਈ ਹੈ। ਜਦੋਂ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਹ ਏ ਆਈ ਨਾਲ ਬਣਾਈ ਵੀਡੀਓ ਹੈ।

ਹੁਣ 'ਆਪ' ਵੱਲੋਂ ਵੀਡੀਓ ਬਾਰੇ ਫੈਲਾਇਆ ਜਾ ਰਿਹਾ ਨਵਾਂ ਝੂਠ- ਸੁਖਬੀਰ ਸਿੰਘ ਬਾਦਲ 

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਹਨਾਂ ਨੂੰ ਪੁੱਛਿਆ ਕਿ ਉਹ ਦੋ ਫੋਰੈਂਸਿਕ ਲੈਬਾਂ ਦੱਸ ਦੇਣ ਜਿਥੋਂ ਵੀਡੀਓ ਦੀ ਜਾਂਚ ਕਰਵਾਈ ਜਾ ਸਕੇ ਪਰ ਛੇ ਮਹੀਨਿਆਂ ਤੱਕ ਉਹ ਚੁੱਪ ਰਹੇ। ਉਹਨਾਂ ਨੇ ਇਸ ਮਾਮਲੇ ਵਿਚ ਜਥੇਦਾਰ ਸਾਹਿਬ ਵੱਲੋਂ ਭੇਜੇ ਦੋ ਪੱਤਰਾਂ ਦਾ ਵੀ ਜਵਾਬ ਨਹੀਂ ਦਿੱਤਾ।

ਉਹਨਾਂ ਕਿਹਾ ਕਿ ਉਹਨਾਂ ਦੇ ਇਸ ਰੁੱਖੇ ਵਿਵਹਾਰ ਕਾਰਨ ਜਥੇਦਾਰ ਸਾਹਿਬ ਨੇ ਵੀਡੀਓ ਦੇਸ਼ ਦੀਆਂ ਦੋ ਪ੍ਰਮੁੱਖ ਲੈਬਾਂ ਕੋਲ ਭੇਜ ਦਿੱਤੀ ਜਿਹਨਾਂ ਨੇ ਵੀਡੀਓ ਨੂੰ ਸਹੀ ਪਾਇਆ ਤੇ ਮੁੱਖ ਮੰਤਰੀ ਦੇ ਦਾਅਵੇ ਮੁਤਾਬਕ ਏ ਆਈ ਵੀਡੀਓ ਨਹੀਂ ਪਾਇਆ।

ਉਹਨਾਂ ਕਿਹਾ ਕਿ ਹੁਣ ਅਚਨਚੇਤ ਹੀ ਉਹ ਜਨਤਕ ਤੌਰ ’ਤੇ ਅਸਲੀਅਤ ਮੰਨਣ ਤੋਂ ਇਨਕਾਰੀ ਹੋ ਗਏ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿਚਲਾ ਸ਼ਖਸ਼ ਉਹ ਨਹੀਂ ਹਨ।

'ਦੋ ਨਕਲੀ ਲੈਬ ਰਿਪੋਰਟਾਂ ਤਿਆਰ ਕਰਵਾ ਲਈਆਂ'

ਉਹਨਾਂ ਕਿਹਾ ਕਿ ਜਦੋਂ ਅਸਲੀਅਤ ਬੇਨਕਾਬ ਹੋਈ ਤਾਂ ਹੁਣ ਉਸ ਨੇ ਲੁਧਿਆਣਾ ਪੁਲਿਸ ਅਧਿਕਾਰੀ ਦੀ ਮਿਲੀਭੁਗਤ ਨਾਲ 2 ਦਿਨਾਂ ਦੇ ਅੰਦਰ-ਅੰਦਰ ਦੋ ਨਕਲੀ ਲੈਬ ਰਿਪੋਰਟਾਂ ਤਿਆਰ ਕਰਵਾ ਲਈਆਂ ਹਨ। ਉਹਨਾਂ ਕਿਹਾ ਕਿ ਇੰਨੇ ਘੱਟ ਸਮੇਂ ਵਿਚ ਇਹ ਪਰਖ ਅਸੰਭਵ ਹੈ। ਉਹਨਾਂ ਕਿਹਾ ਕਿ ਕਿਸੇ ਵੀ ਫੋਰੈਂਸਿਕ ਲੈਬ ਨੂੰ ਜਾਂਚ ਵਾਸਤੇ ਘੱਟ ਤੋਂ ਘੱਟ 4 ਹਫਤੇ ਲੱਗਦੇ ਹਨ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜੇਕਰ ਉਹ ਦੋਸ਼ੀ ਨਹੀ਼ ਹਨ ਤਾਂ ਉਹਨਾਂ ਨੇ ਇਸ ਵੀਡੀਓ ਦੀ ਜਾਂਚ ਕੇਂਦਰੀ ਫੋਰੈਂਸਿੰਕ ਸਾਇੰਸ ਲੈਬਾਰਟਰੀ ਤੋਂ ਕਿਉਂ ਨਹੀਂ ਕਰਵਾਈ ਜੋ ਚੰਡੀਗੜ੍ਹ ਵਿਚ ਹੈ। ਉਹਨਾਂ ਕਿਹਾ ਕਿ ਹੁਣ ਮੇਨੂੰ ਪਤਾ ਲੱਗਾ ਹੈ ਕਿ ਉਹਨਾਂ ਨੇ ਮਾਮਲੇ ਦੀ ਜਾਂਚ ਵਾਸਤੇ ਪੰਜਾਬ ਦੇ ਡੀ ਜੀ ਪੀ ਕੋਲ ਪਹੁੰਚ ਕੀਤੀ ਹੈ ਤੇ ਮੈਂ ਚੁਣੌਤੀ ਦਿੰਦਾ ਹਾਂ ਕਿ ਜੇਕਰ ਮੁੱਖ ਮੰਤਰੀ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਨਹੀਂ ਹਨ ਤਾਂ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਲਾਈ ਡਿਟੈਕਟਰ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਪੰਜਾਬ ਵਿਚ ਬੇਅਦਬੀਆਂ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਆਪ ਪੰਜਾਬ ਵਿਚ ਆਈ। ਉਹਨਾਂ ਕਿਹਾ ਕਿ ਆਪ ਐਮ ਐਲ ਏ ਨਰੇਸ਼ ਯਾਦਵ ਨੂੰ ਅਦਾਲਤ ਨੇ 2016 ਵਿਚ ਕੁਰਾਨ ਸ਼ਰੀਫ ਦੀ ਕੀਤੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਹੈ। ਬਜਾਏ ਯਾਦਵ ਨੂੰ ਪਾਰਟੀ ਵਿਚੋਂ ਕੱਢਣ ਦੇ ਕੇਜਰੀਵਾਲ ਨੇ ਉਸਨੂੰ ਫਿਰ ਤੋਂ ਦਿੱਲੀ ਵਿਚ ਐਮ ਐਲ ਏ ਟਿਕਟ ਦਿੱਤੀ।

'ਚੀਮਾ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਖਾਲਸਾ ਪੰਥ ਨੂੰ ਚੁਣੌਤੀ ਦੇ ਰਹੇ'

ਸਰਦਾਰ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਜੋ ਅੱਜ ਖੁਦ ਭਗਵੰਤ ਮਾਨ ਦੀ ਵਕਾਲਤ ਕਰ ਰਹੇ ਹਨ, ਨੇ ਖੁਦ ਨਰੇਸ਼ ਯਾਦਵ ਦਾ ਕੇਸ ਲੜਿਆ ਸੀ। ਉਹਨਾਂ ਕਿਹਾ ਕਿ ਸਰਦਾਰ ਚੀਮਾ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਖਾਲਸਾ ਪੰਥ ਨੂੰ ਚੁਣੌਤੀ ਦੇ ਰਹੇ ਹਨ। ਉਹਨਾਂ ਕਿਹਾ ਕਿ ਉਹ ਅਪੀਲ ਕਰਨਗੇ ਕਿ ਉਹ ਅਜਿਹਾ ਕਰਨ ਤੋਂ ਗੁਰੇਜ਼ ਕਰਨ।

ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਕਦੇ ਵੀ ਕਿਸੇ ਵੀ ਜਾਂਚ ਕਮਿਸ਼ਨ ਜਾਂ ਏਜੰਸੀ ਨੇ ਕਿਸੇ ਵੀ ਅਕਾਲੀ ਆਗੂ ਜਾਂ ਵਰਕਰ ਦਾ ਨਾਮ ਜਾਂਚ ਵਿਚ ਨਹੀਂ ਲਿਆ।

ਉਹਨਾਂ ਨੇ ਜਸਟਿਸ ਜ਼ੋਰਾ ਸਿੰਘ (ਰਿਟਾ.) ਦਾ ਹਵਾਲਾ ਵੀ ਦਿੱਤਾ ਜਿਹਨਾਂ ਨੇ ਆਪ ਲੀਡਰਸ਼ਿਪ ’ਤੇ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਹੋਣ ਦਾ ਦੋਸ਼ ਲਗਾਇਆ ਸੀ। ਉਹਨਾਂ ਨੇ ਭਗਵੰਤ ਮਾਨ ਵੱਲੋਂ ਖੁਦ ਜਾਰੀ ਕੀਤੀ ਬਰਗਾੜੀ ਬੇਅਦਬੀ ਜਾਂਚ ਰਿਪੋਰਟ ਦਾ ਵੀ ਜ਼ਿਕਰ ਕੀਤਾ ਜਿਸ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਵਿਚ ਬੇਅਦਬੀਆਂ ਦਾ ਦੋਸ਼ੀ ਠਹਿਰਾਇਆ ਗਿਆ ਸੀ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਤਾਂ ਰਿਪੋਰਟ ਵਿਚ ਦੋਸ਼ੀ ਠਹਿਰਾਏ ਵਿਅਕਤੀਆਂ ਖਿਲਾਫ ਅੱਜ ਤੱਕ ਕਾਰਵਾਈ ਹੀ ਨਹੀਂ ਕੀਤੀ। ਉਹਨਾਂ ਕਿਹਾ ਕਿ ਸੱਚਾਈਇਹ  ਹੈ ਕਿ ਭਗਵੰਤ ਮਾਨ ਸਰਕਾਰ ਨੇ ਅੱਜ ਤੱਕ ਡੇਰਾ ਸਿਰਸਾ ਮੁਖੀ ਖਿਲਾਫ ਮੁਕੱਦਮਾ ਚਲਾਉਣ ਦੀ ਆਗਿਆ ਵੀ ਨਹੀਂ ਦਿੱਤੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK