Shiromani Akali Dal ਦਾ ਪੰਜਾਬ ਸਰਕਾਰ ਖਿਲਾਫ ਹੱਲਾ-ਬੋਲ, ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੂਬੇ ਭਰ ’ਚ ਘੇਰੀ ਜਾਵੇਗੀ ਮਾਨ ਸਰਕਾਰ
Shiromani Akali Dal : ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਤੋਂ 23 ਸਤੰਬਰ ਤੱਕ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਹਰ ਜ਼ਿਲ੍ਹੇ ’ਚ 2 ਘੰਟੇ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬਾਅਦ ’ਚ ਡੀਸੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਚਲਾਉਂਦਿਆਂ ਹੋਇਆ ਢਾਈ ਸਾਲ ਤੋਂ ਵਧੇਰਾ ਸਮਾਂ ਹੋ ਚੱਲਿਆ ਹੈ ਪਰ ਹਜੇ ਤੱਕ ਆਪਣੇ ਵੱਲੋਂ ਕੀਤੇ ਦਾਅਵੇ ਵਾਅਦੇ ਪੂਰੇ ਤਾਂ ਕੀ ਕਰਨੇ ਸੀ ਪਰ ਲੋਕਾਂ ਉੱਥੇ ਹੋਰ ਵੀ ਜਿਆਦਾ ਭਾਰ ਪਾਇਆ ਜਾ ਰਿਹਾ ਹੈ। ਜਿਸ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਲੋਕਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ।
ਇਸ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਦਰ ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਸੱਦਾ ਦਿੱਤਾ ਗਿਆ ਹੈ। 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਕਰਕੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ 23 ਸਤੰਬਰ ਤੱਕ 2 ਘੰਟੇ ਲਈ 11 ਵਜੇ ਤੋਂ 1 ਵਜੇ ਧਰਨੇ ਦਿੱਤੇ ਜਾਣਗੇ ਅਤੇ ਉਸ ਤੋਂ ਉਪਰੰਤ ਉੱਥੇ ਦੇ ਡੀਸੀਆਂ ਨੂੰ ਇੱਕ ਮੈਮੋਰੈਂਡਮ ਵੀ ਸੌਂਪਿਆ ਜਾਵੇਗਾ।
- PTC NEWS