Shiromani Akali Dal Protest News : ਪੰਜਾਬ ਪਹੁੰਚਿਆ ਆਤਿਸ਼ੀ ਮਾਮਲੇ ਦਾ ਸੇਕ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਮੁਜ਼ਾਹਰੇ
Shiromani Akali Dal Protest News : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਆਤਿਸ਼ੀ ਵੱਲੋਂ ਦਿੱਤੇ ਸਿੱਖ ਗੁਰੂਆਂ ਦਾ ਕਥਿਤ ਤੌਰ 'ਤੇ ਵਿਵਾਦਿਤ ਬਿਆਨ ਕਾਰਨ ਕਾਫੀ ਬਵਾਲ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਵੱਲੋਂ ਵੱਖ-ਵੱਖ ਡੀਸੀ ਦਫਤਰਾਂ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਆਤਿਸ਼ੀ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਹੀ ਪਟਿਆਲਾ ਵਿਚ 8 ਹਲਕੇ ਦੇ ਲੀਡਰਾਂ ਵਲੋ ਪਟਿਆਲਾ ਡੀਸੀ ਦਫ਼ਤਰ ਦੇ ਬਾਹਰ ਪ੍ਰਦਸ਼ਨ ਕੀਤਾ ਜਾ ਰਿਹਾ ਹੈ।
- PTC NEWS