Thu, Feb 2, 2023
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਦਾ ਲਗਾਇਆ ਇੰਚਾਰਜ

Written by  Pardeep Singh -- January 08th 2023 04:04 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਦਾ ਲਗਾਇਆ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਦਾ ਲਗਾਇਆ ਇੰਚਾਰਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਿੰਦਰ ਦੀਪਾ ਨੂੰ ਸੁਨਾਮ ਹਲਕੇ ਤੋਂ ਇੰਚਾਰਜ ਲਗਾਇਆ ਹੈ। ਇਸ ਤੋਂ ਇਲਾਵਾ ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਨੂੰ ਹਲਕਾ ਸੰਗਰੂਰ ਅਤੇ ਦਿੜ੍ਹਬਾ ਦੀ ਜ਼ਿੰਮੇਵਾਰੀ ਦਿੱਤੀ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿੰਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਪਾਰਟੀ ਦੇ ਲਈ ਹਮੇਸ਼ਾ ਤਨ ਮਨ ਨਾਲ ਕੰਮ ਕਰਦੇ ਰਹੋ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਆਪਣੇ ਵਰਕਰਾਂ ਨਾਲ ਹਮੇਸ਼ਾ ਖੜ੍ਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।ਡਾਕਟਰ ਦਲਜੀਤ ਸਿੰਘ ਚੀਮਾ ਨੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਰਾਜਿੰਦਰ ਦੀਪਾ,  ਵਿਨਰਜੀਤ ਸਿੰਘ ਗੋਲਡੀ ਅਤੇ ਗੁਲਜ਼ਾਰੀ ਮੂਨਕ ਪਾਰਟੀ ਲਈ ਚੰਗਾ ਕੰਮ ਕਰ ਰਹੇ ਹਨ ਅਤੇ ਹਮੇਸ਼ਾ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਹੈ ਕਿ ਮਿਹਨਤੀ ਵਰਕਰਾਂ ਦਾ ਪਾਰਟੀ ਹਮੇਸ਼ਾ ਧਿਆਨ ਰੱਖਦੀ ਹੈ।

- PTC NEWS

adv-img

Top News view more...

Latest News view more...